ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ

Share:

ਬਠਿੰਡਾ, 6 ਦਸੰਬਰ 2024 – ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।

ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।

ਇਹ ਵੀ ਪੜ੍ਹੋ…ਦੇਸ਼ ਲਈ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦ ਹਮੇਸ਼ਾ ਸਾਡੇ ਦਿਲਾਂ ’ਚ ਧੜਕਦੇ ਹਨ : ਕਮਾਂਡਰ ਦਿਲਪ੍ਰੀਤ ਸਿੰਘ ਕੰਗ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉਤਰਨ ਅਤੇ ਚੜਨ ਸਮੇਂ ਦੌਰਾਨ ਕੰਮ-ਕਾਜ ਅਤੇ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ।

ਅਗਲੇ ਹੁਕਮ ਅਨੁਸਾਰ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਜਾਰੀ ਆਦੇਸ਼ਾਂ ’ਚ ਉਨਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਐਕਸੀਡੈਂਟ ਹੋਣ ਦਾ ਖਦਸ਼ਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂੰਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਨਾਂ ਇਲਾਕਿਆਂ ’ਚ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨਾਂ ਐਮ.ਐਸ.ਡੀ. ਸਕੂਲ ਅਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜਾਉਣਗੇ। ਉਨਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ।

ਇੱਕ ਹੋਰ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁੱਦਾ ਵਸਤੂਆਂ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ।

ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ।

ਜਾਰੀ ਹੁਕਮ ਅਨੁਸਾਰ ਸ਼ਡਿਊਲ ‘ਐਕਸ’ ਤੇ ‘ਐਚ’ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਅਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮ ਮੁਤਾਬਿਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾਂ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ/ਚੈਂਬਰ ਆਦਿ ਦੀ ਉਸਾਰੀ ਕਰਨ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਜਗ੍ਹਾਂ ਵਿੱਚ ਸਰਕਾਰੀ ਇਮਾਰਤ ਬਣਾਉਣ ’ਤੇ ਲਾਗੂ ਨਹੀਂ ਹੋਵੇਗਾ।

   ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ।

ਹੁਕਮ 8 ਦਸੰਬਰ 2024 ਤੋਂ 7 ਫਰਵਰੀ 2025 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *

Modernist Travel Guide All About Cars