ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ
ਨਵੀਂ ਦਿੱਲੀ, 12 ਦਸੰਬਰ 2024 – ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਰਾਹ ਹੁਣ ਸਾਫ਼ ਹੋ ਗਿਆ ਹੈ।ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਸੂਤਰਾਂ ਅਨੁਸਾਰ ਮੀਟਿੰਗ ਵਿਚ ਕੇਂਦਰੀ ਮੰਤਰੀ ਮੰਡਲ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਨੂੰ ਸਰਦ ਰੁੱਤ ਸੈਸ਼ਨ ’ਚ ਸਦਨ ’ਚ ਪੇਸ਼ ਕਰ ਸਕਦੀ ਹੈ, ਇਸ ਤੋਂ ਪਹਿਲਾਂ 18 ਸਤੰਬਰ ਨੂੰ ਕੇਂਦਰੀ ਮੰਤਰੀ ਮੰਡਲ ਨੇ ‘ਇਕ ਦੇਸ਼, ਇਕ ਚੋਣ’ ’ਤੇ ਕੋਵਿੰਦ ਕਮੇਟੀ ਦੀ ਰਿਪੋਰਟ ਨੂੰ ਮਨਜ਼ੂਰੀ ਦਿੱਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ 2019 ਵਿਚ 73ਵੇਂ ਸੁਤੰਤਰਤਾ ਦਿਵਸ ਮੌਕੇ ਇਕ ਦੇਸ਼, ਇਕ ਚੋਣ ਦਾ ਆਪਣਾ ਵਿਚਾਰ ਪੇਸ਼ ਕੀਤਾ। ਉਨ੍ਹਾਂ ਕਿਹਾ ਸੀ ਕਿ ਦੇਸ਼ ਦੇ ਏਕੀਕਰਨ ਦੀ ਪ੍ਰਕਿਰਿਆ ਹਮੇਸ਼ਾ ਜਾਰੀ ਰਹਿਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ 2024 ਵਿਚ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਵੀ ਇਸ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਸਨ।
ਮੋਦੀ ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ, ਮੋਦੀ ਕੈਬਨਿਟ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਬਿੱਲ ‘ਤੇ ਸਹਿਮਤੀ ਬਣਾਉਣਾ ਚਾਹੁੰਦੀ ਹੈ। ਸਰਕਾਰ ਬਿਲ ‘ਤੇ ਵਿਆਪਕ ਚਰਚਾ ਲਈ ਇਸ ਨੂੰ ਸੰਯੁਕਤ ਸੰਸਦੀ ਕਮੇਟੀ ਜਾਂ ਜੇਪੀਸੀ ਕੋਲ ਭੇਜ ਸਕਦੀ ਹੈ।
ਇਹ ਵੀ ਪੜ੍ਹੋ…ਮਹਾਬੋਧੀ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕੀ ਫਾਇਦੇ ਹੋਣਗੇ ਵਨ ਨੇਸ਼ਨ ਵਨ ਇਲੈਕਸ਼ਨ ਦੇ
ਸਰਕਾਰ ਦਾ ਕਹਿਣਾ ਹੈ ਕਿ ਇੱਕੋ ਸਮੇਂ ਚੋਣਾਂ ਕਰਵਾਉਣ ਨਾਲ ਪੈਸੇ ਤੇ ਸਮੇਂ ਦੀ ਬੱਚਤ ਹੋਵੇਗੀ।
ਪ੍ਰਸ਼ਾਸਨਿਕ ਵਿਵਸਥਾ ਦੇ ਨਾਲ ਸੁਰੱਖਿਆ ਬਲਾਂ ਵਿੱਚ ਕੋਈ ਤਣਾਅ ਨਹੀਂ ਹੋਵੇਗਾ।
ਚੋਣ ਪ੍ਰਚਾਰ ਲਈ ਵਧੇਰੇ ਸਮਾਂ ਮਿਲਣ ਨਾਲ ਹੋਰ ਵਿਕਾਸ ਕਾਰਜ ਵੀ ਕਰਵਾਏ ਜਾ ਸਕਦੇ ਹਨ।
ਇਸ ਦੇ ਨਾਲ ਹੀ ਚੋਣ ਡਿਊਟੀ ਕਾਰਨ ਸਰਕਾਰੀ ਕੰਮਾਂ ਵਿੱਚ ਵੀ ਦਿੱਕਤਾਂ ਆਉਂਦੀਆਂ ਹਨ।
One thought on “ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ”