ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

Share:

· ਵਿਧਵਾਂ ਨੂੰ 80 ਹਜ਼ਾਰ ਰੁਪਏ ਦੇ ਸਹਾਇਤਾ ਚੈੱਕ ਕੀਤੇ ਭੇਂਟ

ਬਠਿੰਡਾ, 20 ਦਸੰਬਰ 2024 – ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕੀਤਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਿਥੇ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਉਥੇ ਹੀ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਫ਼ੌਜੀ, ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ।

ਮੀਟਿੰਗ ਦੌਰਾਨ ਝੰਡਾ ਦਿਵਸ ਫੰਡ ਦੀ ਇਕੱਤਰਤਾ, ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਨਿਵਾਰਨ, ਐਕਸ ਸਰਵਿਸ ਮੈਨ ਦਾ ਗੰਨ ਲਾਇਸੈਂਸ ਬਣਾਉਣ, ਆਮਦਨ ਸਰਟੀਫਿਕੇਟ ਲੈਣ, ਈਸੀਐਚਐਸ ਪਾਲੀਕਲੀਨਿਕ ਵਿੱਚ ਮੈਡੀਕਲ ਸਪੈਸ਼ਲਿਸਟ ਡਾਕਟਰ ਅਤੇ ਦਵਾਈਆਂ ਦੀ ਉਪਲੱਬਧਤਾ, ਬੈਂਕਾਂ ਵਲੋਂ ਲਾਈਫ ਸਰਟੀਫਿਕੇਟ ਨੂੰ ਅਪਡੇਟ ਅਤੇ ਰਿਕਵਰੀ ਲਈ ਕਾਰਵਾਈ ਅਤੇ ਰੀਇੰਮਪਲਾਇਮੈਂਟ ਸਰਟੀਫਿਕੇਟ ਤੇ ਹਸਤਾਖਰ ਆਦਿ ਸਬੰਧੀ ਵਿਸਥਾਰ ਸਹਿਤ ਵਿਚਾਰ-ਚਰਚਾ ਕੀਤੀ। ਇਸ ਦੌਰਾਨ 4 ਵਿਧਵਾਵਾਂ ਨੂੰ 80 ਹਜ਼ਾਰ ਰੁਪਏ ਦੇ ਸਹਾਇਤਾ ਚੈੱਕ ਵੀ ਭੇਂਟ ਕੀਤੇ ਗਏ।

ਇਹ ਵੀ ਪੜ੍ਹੋ…24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਇਸ ਮੌਕੇ ਮੀਤ ਪ੍ਰਧਾਨ ਬ੍ਰਿਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੇਵਾ ਮੁਕਤ) ਸੈਨਾ ਮੈਡਲ, ਕਰਨਲ ਵੈਟਨਰਜ਼ 81 ਸਬ ਏਰੀਆ ਬਠਿੰਡਾ ਮੁਕੁਲ ਗੁਪਤਾ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਸਾਬਕਾ ਸੈਨਿਕਾਂ ਤੋਂ ਇਲਾਵਾ ਦਫਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਾ ਸਮੂਹ ਸਟਾਫ ਆਦਿ ਹਾਜ਼ਰ ਰਿਹਾ।

Leave a Reply

Your email address will not be published. Required fields are marked *