ਵਧੀਕ ਡਿਪਟੀ ਕਮਿਸ਼ਨਰ ਨੇ 7 ਰੋਜ਼ਾ ਗਾਂਧੀ ਸਲਿੱਪ ਬਾਜ਼ਾਰ ਦੀ ਕੀਤੀ ਸ਼ਲਾਘਾ
ਜ਼ਿਲ੍ਹਾ ਵਾਸੀਆਂ ਨੂੰ ਪ੍ਰਦਰਸ਼ਨੀਆਂ ‘ਚ ਪਹੁੰਚਣ ਦੀ ਕੀਤੀ ਅਪੀਲ
ਬਠਿੰਡਾ, 23 ਦਸੰਬਰ 2024 – ਇੱਥੇ ਸਥਿਤ ਗਾਂਧੀ ਸਲਿੱਪ ਬਜ਼ਾਰ ਓਸਿੱਸ ਬੈਕਿਊਟ ਹਾਲ ਵਿਖੇ ਲਗਾਈਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਰਾਜਾਂ ਤੋਂ ਆਏ ਵਿਅਕਤੀਆਂ ਵੱਲੋਂ ਆਪੋ-ਆਪਣੀਆਂ ਕਲਾਵਾਂ ਦੇ ਪ੍ਰਦਰਸ਼ਨ ਲਈ ਲਗਾਈਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਹਨਾਂ ਜ਼ਿਲ੍ਹਾ ਬਠਿੰਡੇ ਨਾਲ ਸੰਬੰਧਿਤ ਚਲਾਏ ਜਾ ਰਹੇ ਸੈਲਫ ਹੈਲਪ ਗਰੁੱਪਾਂ ਦੀ ਵੀ ਸਰਾਹਨਾ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹੋ ਜਿਹੀਆਂ ਪ੍ਰਦਰਸ਼ਨੀਆਂ ਜਿੱਥੇ ਸਾਨੂੰ ਆਪਣੇ ਪੁਰਾਣੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਹਨ ਉੱਥੇ ਹੀ ਇਹ ਸਾਡੀ ਆਮਦਨ ਦਾ ਸਰੋਤ ਵੀ ਬਣਦੀਆਂ ਹਨ।
ਇਹ ਵੀ ਪੜ੍ਹੋ…ਮੋਬਾਈਲ ਗੁੰਮ ਜਾਂ ਸਾਈਬਰ ਫਰਾਡ… ਹੁਣ ਇਕ ਹੀ ਥਾਂ ‘ਤੇ ਦਰਜ ਹੋਵੇਗੀ ਸ਼ਿਕਾਇਤ, ਲਾਂਚ ਕੀਤੀ ਜਾ ਰਹੀ ਹੈ ਸੁਪਰ ਐਪ
ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਲਗਾਏ ਗਏ ਇਸ 7 ਰੋਜਾ ਪ੍ਰਦਰਸ਼ਨੀਆਂ ਮੇਲੇ ਵਿੱਚ ਆਪਣੇ ਪਰਿਵਾਰ ਸਮੇਤ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲੈਣ।
One thought on “ਵਧੀਕ ਡਿਪਟੀ ਕਮਿਸ਼ਨਰ ਨੇ 7 ਰੋਜ਼ਾ ਗਾਂਧੀ ਸਲਿੱਪ ਬਾਜ਼ਾਰ ਦੀ ਕੀਤੀ ਸ਼ਲਾਘਾ”