ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ, ਸੰਜੀਵ ਅਰੋੜਾ ਦੀ ਹੋਈ ਜਿੱਤ

ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ।
ਵਰਕਰਾਂ ਅਤੇ ਸਮਰਥਕਾਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ ‘ਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ‘ਚ ਮੁੜ ਆਪਣੀ ਸਰਕਾਰ ਬਣਾਵੇਗੀ। ਵਰਕਰਾਂ ਦਾ ਕਹਿਣਾ ਸੀ ਕਿ ਸੰਜੀਵ ਅਰੋੜਾ ਨੇ ਲੁਧਿਆਣਾ ‘ਚ ਬਹੁਤ ਸਾਰੇ ਕੰਮ ਕਰਵਾਏ, ਜਿਸ ਕਾਰਨ ਲੋਕਾਂ ਨੇ ਬੜੇ ਉਤਸ਼ਾਹ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ।
ਲੁਧਿਆਣਾ ਪੱਛਮੀ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਸੰਜੀਵ ਅਰੋੜਾ, ਕਾਂਗਰਸ ਤੋਂ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਤੋਂ ਜੀਵਨ ਗੁਪਤਾ ਚੋਣ ਮੈਦਾਨ ਵਿੱਚ ਸਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਨਵਨੀਤ ਕੁਮਾਰ ਗੋਪੀ ਚੋਣ ਮੈਦਾਨ ਦੇ ਵਿੱਚ ਸਨ। ਆਮ ਆਦਮੀ ਪਾਰਟੀ ਤੋਂ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ।
0pa4v4
k30rt0