ਛਾਪੇਮਾਰੀ ਮਗਰੋਂ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲਿਆ ਹਿਰਾਸਤ ‘ਚ

ਅੰਮ੍ਰਿਤਸਰ, 25 ਜੂਨ 2025 – ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ ਹੋਈ ਹੈ। ਇਹ ਰੇਡ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਗਰੀਨ ਐਵਨਿਊ ਵਿਖੇ ਕੀਤੀ ਗਈ ਹੈ ਇਸ ਰੇਡ ਸਮੇਂ ਬਿਕਰਮ ਸਿੰਘ ਮਜੀਠੀਆ ਤੇ ਉਹਨਾਂ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਕੋਠੀ ਵਿੱਚ ਮੌਜੂਦ ਸਨ, ਗਨੀਵ ਕੌਰ ਮਜੀਠੀਆ ਨੇ ਕਿਹਾ ਕਿ 30 ਦੇ ਕਰੀਬ ਬੰਦੇ ਧੱਕਾ ਮਾਰ ਕੇ ਉਹਨਾਂ ਦੇ ਘਰ ਦਾਖਲ ਹੋਏ ਹਨl ਵਿਜੀਲੈਂਸ ਵੱਲੋਂ ਮਜੀਠੀਆ ਨੂੰ ਗ੍ਰਿਫਤਾਰ ਕਰਨ ਦੀ ਵੀ ਸੂਚਨਾ ਹੈ।
ਬਿਕਰਮ ਸਿੰਘ ਮਜੀਠੀਆ ਦੀ ਕੋਠੀ ਦੇ ਆਸ ਪਾਸ ਭਾਰੀ ਸੁਰੱਖਿਆ ਫੋਰਸ ਲਗਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਕਿਸੇ ਰਸਤੇ ਥਾਣੀ ਉਸ ਦੀ ਕੋਠੀ ਦੇ ਨਜ਼ਦੀਕ ਨਹੀਂ ਜਾਣ ਦਿੱਤਾ ਜਾ ਰਿਹਾ।
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ‘ਤੇ ਚੱਲ ਰਹੀ ਵਿਜੀਲੈਂਸ ਛਾਪੇਮਾਰੀ ਦੌਰਾਨ ਉਨ੍ਹਾਂ ਨੇ ਵੀਡੀਓ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ। ਮਜੀਠੀਆ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਸਰਕਾਰ ਨੂੰ ਝੂਠੇ ਡਰੱਗ ਮਾਮਲੇ ਵਿੱਚ ਮੇਰੇ ਖਿਲਾਫ ਕੁਝ ਨਹੀਂ ਮਿਲਿਆ, ਹੁਣ ਉਹ ਮੇਰੇ ਖਿਲਾਫ ਇੱਕ ਨਵਾਂ ਝੂਠਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੇ ਹਨ। ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਵਾਲੀ ਟੀਮ ਨੇ ਮੇਰੇ ਘਰ ਛਾਪਾ ਮਾਰਿਆ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਜੀ ਇਹ ਸਮਝੋ, ਤੁਸੀਂ ਜਿੰਨੀਆਂ ਮਰਜ਼ੀ ਪਰਚੇ ਦਿਓ ਨਾ ਤਾਂ ਮੈਂ ਡਰਾਂਗਾ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕੇਗੀ। ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ‘ਤੇ ਗੱਲ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਕਰਦਾ ਰਹਾਂਗਾ। ਮੈਨੂੰ ਪਰਮਾਤਮਾ, ਗੁਰੂ ਸਾਹਿਬ ‘ਤੇ ਪੂਰਾ ਵਿਸ਼ਵਾਸ ਹੈ। ਅੰਤ ਵਿੱਚ ਸੱਚ ਦੀ ਜਿੱਤ ਹੋਵੇਗੀ।
ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਦੋਸ਼ ਲਗਾਇਆ ਕਿ ਵਿਜੀਲੈਂਸ ਅਧਿਕਾਰੀ ਧੱਕਾ ਦੇ ਕੇ ਘਰ ਦੇ ਅੰਦਰ ਆਏ।
👉ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ।
— Bikram Singh Majithia (@bsmajithia) June 25, 2025
👉ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ।
👉ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ… pic.twitter.com/D0iDbb3BO4