ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ
ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ
ਫਾਜ਼ਿਲਕਾ 12 ਨਵੰਬਰ 2024 : ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣ ਜ਼ਰੂਰੀ ਹੈ।
ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਦਸੰਬਰ 2024 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।