ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਸੱਤ ਪੁਲਿਸ ਮੁਲਾਜ਼ਮ ਮੁਅੱਤਲ
ਨਵੀ ਦਿੱਲੀ, 20 ਨਵੰਬਰ 2024 – ਉੱਤਰ ਪ੍ਰਦੇਸ਼ ਉਪ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਮੀਡੀਆ ਰਿਪੋਟਸ ਅਨੁਸਾਰ ਚੋਣ ਕਮਿਸ਼ਨ ਨੇ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਰਾਦਾਬਾਦ ਵਿੱਚ ਤਿੰਨ ਅਤੇ ਕਾਨਪੁਰ ਦੇ ਦੋ ਅਤੇ ਮੁਜ਼ੱਫਰਨਗਰ ਵਿੱਚ ਦੋ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਉੱਤਰ ਪ੍ਰਦੇਸ਼ ਦੇ ਚੋਣ ਅਧਿਕਾਰੀਆਂ ਨੂੰ ਨਿਰਪੱਖ ਅਤੇ ਨਿਰਵਿਘਨ ਵੋਟਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦੁਆਰਾ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਇਹ ਸਖਤ ਕਾਰਵਾਈ ਕੀਤੀ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। ਪੁਲੀਸ ਅਧਿਕਾਰੀਆਂ ’ਤੇ ਵੋਟਾਂ ਪਾਉਣ ਜਾ ਰਹੇ ਵੋਟਰਾਂ ਦੇ ਵੋਟਰ ਕਾਰਡ ਚੈੱਕ ਕਰਨ ਦੇ ਦੋਸ਼ ਲੱਗੇ ਹਨ। ਚੋਣ ਕਮਿਸ਼ਨ ਨੇ ਪਹਿਲਾਂ ਹੀ ਯੂਪੀ ਪੁਲਿਸ ਅਧਿਕਾਰੀਆਂ ਨੂੰ ਵੋਟਰਾਂ ਦੇ ਪਛਾਣ ਪੱਤਰ ਨਾ ਚੈੱਕ ਕਰਨ ਦੇ ਹੁਕਮ ਦਿੱਤੇ ਹੋਏ ਸਨ।


I delight in, lead to I discovered just what I was looking for. You have ended my four day long hunt! God Bless you man. Have a nice day. Bye
Sau khi tham gia cricify , tôi thấy các trò chơi được sắp xếp hợp lý nên rất dễ tìm kiếm. TONY11-13
Simply wanna remark that you have a very decent site, I love the layout it really stands out.