ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ‘ਆਪ’ ਨੇ ਸੱਦੀ ਪੀ.ਏ.ਸੀ. ਦੀ ਮੀਟਿੰਗ
ਨਵੀਂ ਦਿੱਲੀ, 21 ਨਵੰਬਰ 2024 – ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੀ ਮੀਟਿੰਗ ਬੁਲਾਈ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਆਪਣੀ ਰਣਨੀਤੀ ਤਿਆਰ ਕਰੇਗੀ। ਨਾਲ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਦਿੱਲੀ ਵਿਚ ਕੁੱਲ 70 ਵਿਧਾਨ ਸਭਾ ਸੀਟਾਂ ਹਨ ਅਤੇ ਫਰਵਰੀ 2025 ਵਿਚ ਚੋਣਾਂ ਹੋਣ ਦਾ ਪ੍ਰਸਤਾਵ ਹੈ।