ਬਰਨਾਲਾ ਤੋਂ ਕਾਂਗਰਸ ਉਮੀਦਵਾਰ ਕਾਲਾ ਢਿੱਲੋਂ ਜਿੱਤੇ
ਬਰਨਾਲਾ, 23 ਨਵੰਬਰ 2024 – ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਹੋ ਗਏ ਹਨ। ਕਾਲਾ ਢਿੱਲੋ ਨੂੰ 28228, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ 17937, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 16893 ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ 7896 ਵੋਟਾਂ ਮਿਲੀਆਂ ਹਨ।