ਚੰਡੀਗੜ੍ਹ ਦੇ ਦੋ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ‘ਚ ਜੁਟੀ ਪੁਲਿਸ
ਚੰਡੀਗੜ੍ਹ, 26 ਨਵੰਬਰ 2024 – ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ’ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ’ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਐਸ.ਐਸ.ਪੀ. ਸਮੇਤ ਕਈ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ ’ਤੇ ਸਵਾਰ ਹੋ ਕੇ ਆਏ ਸਨ। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 4:20 ਵਜੇ ਦੀ ਹੈ। 2 ਬਾਈਕ ਸਵਾਰਾਂ ਨੇ ਕਲੱਬ ’ਤੇ ਕੱਚੇ ਬੰਬ ਸੁੱਟੇ। ਇਸ ਕਾਰਨ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ ਹਨ। ਚੰਡੀਗੜ੍ਹ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਪੁਲਿਸ ਨੇ ਘਟਨਾ ਵਾਲੀ ਥਾਂ ’ਤੋਂ ਸੈਂਪਲ ਲੈ ਲਏ ਹਨ।


k4e50w
Thank you for your sharing. I am worried that I lack creative ideas. It is your article that makes me full of hope. Thank you. But, I have a question, can you help me? https://www.binance.info/si-LK/register?ref=LBF8F65G
Can you be more specific about the content of your article? After reading it, I still have some doubts. Hope you can help me.