ਪਿ੍ਅੰਕਾ ਗਾਂਧੀ ਸੰਸਦ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ
ਨਵੀਂ ਦਿੱਲੀ, 28 ਨਵੰਬਰ 2024 – ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਸਦਨ ’ਚ ਸੰਸਦ ਮੈਂਬਰ ਵਜੋਂ ਅੱਜ ਸਹੁੰ ਚੁੱਕਣਗੇ। ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਸੀ, ਤਾਂ ਵਿਰੋਧੀ ਧਿਰ ਨੇ ਅਡਾਨੀ ਮੁੱਦੇ ’ਤੇ ਹੰਗਾਮਾ ਕੀਤਾ। ਵਿਰੋਧੀ ਧਿਰ ਨੇ ਯੂ.ਪੀ. ਦੇ ਸੰਭਲ ਵਿਚ ਹਿੰਸਾ ਦਾ ਮੁੱਦਾ ਵੀ ਚੁੱਕਿਆ ਸੀ, ਜਿਸ ਤੋਂ ਬਾਅਦ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਸੀ।