ਪਟਿਆਲਾ, 29 ਨਵੰਬਰ 2024 – ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਧਰਮਪਾਲ ਗਰਗ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਫ਼ਰਜ਼ੀ ਸੈਲਰੀ ਬਿੱਲ ਬਣਾਉਣ ਦੇ ਲੱਗੇ ਇਲਜ਼ਾਮਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।