PM ਮੋਦੀ ਦੀ ਚੰਡੀਗੜ੍ਹ ਫੇਰੀ ਸੰਬੰਧੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ
ਚੰਡੀਗੜ੍ਹ, 2 ਦਸੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਹੈ। ਗੌਰਤਲਬ ਹੈ ਕਿ ਪੀ.ਐਮ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ 3 ਦਸੰਬਰ ਨੂੰ ਪੀਈਸੀ (ਪੰਜਾਬ ਇੰਜੀਨੀਅਰਿੰਗ ਕਾਲਜ) ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਪਹੁੰਚ ਰਹੇ ਹਨ। ਪੀਐਮ ਮੋਦੀ 3 ਘੰਟੇ ਲਈ ਚੰਡੀਗੜ੍ਹ ‘ਚ ਰਹਿਣਗੇ, ਜਿਸ ਲਈ 7-8 ਲੋਕਾਂ ਦੇ ਆਉਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰੇ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਕੀਤੇ ਗਏ 3 ਨਵੇਂ ਕਾਨੂੰਨਾਂ ਦੀ ਸਮੀਖਿਆ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਪਹਿਲੀ ਵਾਰ ਉਨ੍ਹਾਂ ਨੂੰ ਲਾਗੂ ਕੀਤੇ ਜਾਣ ਦੇ ਸੰਬੰਧ ਵਿੱਚ ਹੈ।ਪ੍ਰਧਾਨ ਮੰਤਰੀ ਦਾ ਇਹ ਪ੍ਰੋਗਰਾਮ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਫੁੱਟਬਾਲ ਗਰਾਊਂਡ, ਸੈਕਟਰ 12, ਚੰਡੀਗੜ੍ਹ ਵਿਖੇ ਹੋਵੇਗਾ ਅਤੇ ਇਸ ਸਥਾਨ ਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਗਿਆ ਹੈ, ਆਵਾਜਾਈ ਲਈ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ, ਤਾਂ ਜੋ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਚੰਡੀਗੜ੍ਹ ਟਰੈਫਿਕ ਪੁਲੀਸ ਨੇ ਆਮ ਲੋਕਾਂ ਨੂੰ ਇਨ੍ਹਾਂ ਦਿਨਾਂ ਵਿੱਚ ਵਿਸ਼ੇਸ਼ ਸਮੇਂ ਦੌਰਾਨ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਅਤੇ ਅਸੁਵਿਧਾ ਤੋਂ ਬਚਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈਲੀਕਾਪਟਰ ਲੈਂਡ ਹੋਵੇਗਾ, ਓਥੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦਾ ਹੈਲੀਕਾਪਟਰ ਰਾਜਿੰਦਰਾ ਪਾਰਕ ਵਿਖੇ ਉਤਰੇਗਾ, ਜਿੱਥੋਂ ਉਹ ਸੜਕੀ ਰਸਤੇ ਪੀ.ਈ.ਸੀ ਜਾਣਗੇ। ਇਸ ਦੌਰਾਨ ਰਾਜਿੰਦਰਾ ਪਾਰਕ ਤੋਂ ਪੀਈਸੀ ਤੱਕ ਸੜਕ ਪੂਰੀ ਤਰ੍ਹਾਂ ਬੰਦ ਰਹੇਗੀ ਅਤੇ ਸਿਰਫ਼ ਵੀ.ਵੀ.ਆਈ.ਪੀ. ਦੀ ਆਵਾਜਾਈ ਦੀ ਇਜਾਜ਼ਤ ਹੋਵੇਗੀ।
One thought on “PM ਮੋਦੀ ਦੀ ਚੰਡੀਗੜ੍ਹ ਫੇਰੀ ਸੰਬੰਧੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ”