Big Breaking : ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਗਿਆ ‘ਫਖਰ – ਏ – ਕੌਮ’ ਦਾ ਖਿਤਾਬ

Share:

ਅੰਮ੍ਰਿਤਸਰ, 2 ਦਸੰਬਰ 2024 – ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ ਲੱਗੇ ਤਕਰੀਬਨ ਸਾਰੇ ਦੋਸ਼ ਕਬੂਲ ਲਏ। ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ‘ਹਾਂ’ ਜਾਂ ‘ਨਾਂਹ ਵਿਚ ਜਵਾਬ ਦੇਣ ਲਈ ਆਖਿਆ ਸੀ।

ਇਹ ਵੀ ਪੜ੍ਹੋ…ਸੁਖਬੀਰ ਬਾਦਲ ਦੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ੀ, ‘ਹਾਂ’ ‘ਚ ਕਬੂਲੇ ਗੁਨਾਹ

ਇਸ ਮੌਕੇ ਸੁਖਬੀਰ ਬਾਦਲ ਨੇ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ। ਸੁਖਬੀਰ ਬਾਦਲ ਨੇ ਗੋਲੀਕਾਂਡ, ਬੇਅਦਬੀ, ਡੇਰਾ ਮੁਖੀ ਨੂੰ ਮੁਆਫੀ ਸਣੇ ਸਾਰੇ ਗੁਨਾਹ ਕਬੂਲ ਲਏ। ਇਸ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਹ ਸਾਰੇ ਕੱਲ੍ਹ 3 ਤਰੀਕ ਨੂੰ ਸੰਗਤਾਂ ਲਈ ਦਰਬਾਰ ਸਾਹਿਬ ਵਿੱਚ ਬਣੇ ਪਖਾਨਿਆਂ ਦੀ ਸਫਾਈ ਕਰਨਗੇ। ਜੋੜਿਆਂ ਦੀ ਸੇਵਾ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਸਾਰਿਆਂ ਦੇ ਗਲੇ ਵਿਚ ਤਖਤੀ ਪਾਈ ਜਾਵੇਗੀ। ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਗਲੇ ਵਿੱਚ ਤਖ਼ਤੀਆਂ ਪਾਉਣਗੇ। ਮੈਨੇਜਰ ਦਰਬਾਰ ਸਾਹਿਬ ਉਨ੍ਹਾਂ ਦੀ ਹਾਜ਼ਰੀ ਚੈੱਕ ਕਰਨਗੇ। ਇਸ ਤੋਂ ਇਲਾਵਾ ਜਦੋਂ ਸਿਰਸਾ ਵਾਲੇ ਬਾਬਾ ਨੂੰ ਮੁਆਫੀ ਦਿੱਤੀ ਗਈ ਸੀ, ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ, ਉਨ੍ਹਾਂ ਨੂੰ ਦਿੱਤਾ ਗਿਆ ਫ਼ਖ਼ਰ-ਏ-ਕੌਮ ਦਾ ਖਿਤਾਬ ਵਾਪਸ ਲੈ ਲਿਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਸੀ।

One thought on “Big Breaking : ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਗਿਆ ‘ਫਖਰ – ਏ – ਕੌਮ’ ਦਾ ਖਿਤਾਬ

Leave a Reply

Your email address will not be published. Required fields are marked *

Modernist Travel Guide All About Cars