
ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ
ਜੰਮੂ-ਕਸ਼ਮੀਰ ’ਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ’ਚ ਮੌਸਮ ਠੰਢਾ ਹੋਣ ਲੱਗਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ’ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ ’ਚ ਅੱਜ ਵੀ ਧੂੰਏਂ ਨੂੰ ਲੈ ਕੇ ਅਲਰਟ ਜਾਰੀ ਹੈ।
ਜੰਮੂ-ਕਸ਼ਮੀਰ ’ਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ’ਚ ਮੌਸਮ ਠੰਢਾ ਹੋਣ ਲੱਗਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ’ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ ’ਚ ਅੱਜ ਵੀ ਧੂੰਏਂ ਨੂੰ ਲੈ ਕੇ ਅਲਰਟ ਜਾਰੀ ਹੈ।
ਬ੍ਰਾਜ਼ੀਲ, 18 ਨਵੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ’ਚ ਹਿੱਸਾ ਲੈਣ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪਹੁੰਚੇ। ਉਨ੍ਹਾਂ ਟਵੀਟ ਕਰ ਕਿਹਾ ਕਿ ਮੈਂ ਵੱਖ-ਵੱਖ ਵਿਸ਼ਵ ਨੇਤਾਵਾਂ ਨਾਲ ਸਿਖਰ ਸੰਮੇਲਨ ’ਤੇ ਵਿਚਾਰ-ਵਟਾਂਦਰੇ ਅਤੇ ਫਲਦਾਇਕ ਗੱਲਬਾਤ ਦੀ ਉਮੀਦ ਕਰਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤੀ ਮੈਂਬਰਾਂ ਵਲੋਂ ਇਥੇ ਪੁੱਜਣ ’ਤੇ ਨਿੱਘਾ ਸਵਾਗਤ…
ਤਰਨਤਾਰਨ ਵਿਚ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪ੍ਰਤਾਪ ਸਿੰਘ ਤਰਨਤਾਰਨ ਦੇ ਪਿੰਡ ਲਾਲੂਘੁੰਮਣ ਦੇ ਮੌਜੂਦਾ ਸਰਪੰਚ ਸਨ। ਪਿੰਡ ਵਿੱਚ ਕਿਸੇ ਦੇ ਭੋਗ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਸਰਪੰਚ ਪ੍ਰਤਾਪ ਸਿੰਘ ਇਸ ਵਿਚ ਸ਼ਾਮਲ ਹੋਣ ਲਈ ਉੱਥੇ ਪਹੁੰਚੇ ਸਨ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ, ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ
ਕੇਂਦਰ ਸਰਕਾਰ ਨੇ ਕੋਚਿੰਗ ਸੰਸਥਾਵਾਂ ਦੁਆਰਾ 100 ਪ੍ਰਤੀਸ਼ਤ ਚੋਣ ਜਾਂ ਨੌਕਰੀ ਦੀ ਸੁਰੱਖਿਆ ਵਰਗੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਪਾਬੰਦੀ ਲਗਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਂਟਰਲ ਕੰਜ਼ਿਊਮਰ ਪ੍ਰੋਟੈਕਸ਼ਨ ਅਥਾਰਟੀ (ਸੀਸੀਪੀਏ) ਦੇ ਅਨੁਸਾਰ, ਕੋਚਿੰਗ ਸੈਂਟਰ ਹੁਣ ਅਜਿਹੇ ਝੂਠੇ ਦਾਅਵੇ ਨਹੀਂ ਕਰ ਸਕਦੇ ਹਨ ਜੋ ਖਪਤਕਾਰਾਂ ਨੂੰ ਗੁੰਮਰਾਹ ਕਰ ਸਕਦੇ ਹਨ।
ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਸੁਖਵਿੰਦਰ ਰੰਧਾਵਾ ਦਾ ਲੜਕਾ ਵੀ ਅੰਮ੍ਰਿਤਸਰ ਪੁਲਿਸ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ। ਗੋਲੀ ਲੱਗਣ ਕਾਰਨ ਸੁਖਵਿੰਦਰ ਰੰਧਾਵਾ ਦੀ ਮੌਤ ਹੋ ਗਈ ਹੈ।
ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ (ਸ਼ੁੱਕਰਵਾਰ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਤੋਂ 763 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਰਵਾਨਾ ਹੋਇਆ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ।
ਅਗਨੀਵੀਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਸਦੀ ਜਾਣਕਾਰੀ ‘ਆਪ’ ਵਿਧਾਇਕਾ ਜੀਵਨ ਜੋਤੀ ਕੌਰ ਨੇ ਟਵੀਟ ਕਰਕੇ ਦਿੱਤੀ ਹੈ।
ਇਹ ਸਾਰੇ ਸ਼ਰਧਾਲੂ ਯੂਪੀ ਦੇ ਸੀਤਾਪੁਰ ਦੇ ਰਹਿਣ ਵਾਲੇ ਸਨ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਰਧਾਲੂ ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਸ਼ਿਵਖੋੜੀ ਜਾ ਰਹੇ ਸਨ। ਰਿਆਸੀ ਤੋਂ ਕੁਝ ਕਿਲੋਮੀਟਰ ਪਹਿਲਾਂ ਸੁਲਾ ਪਿੰਡ ਨੇੜੇ ਬੱਸ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਹਾਦਸੇ ‘ਚ 12 ਤੋਂ 15 ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।