ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ

Share:

ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਚ ਭਲਕੇ ਪੁਲਿਸ ਕਸਟਡੀ ਵਿਚ 11 ਤੋਂ 2 ਵਜੇ ਤੱਕ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣਗੇ, ਜੋ ਕਿ ਪਿੰਡ ਦੇ ਇਕ ਗੁਰਦੁਆਰਾ ਸਾਹਿਬ ਵਿਚ ਰੱਖਿਆ ਗਿਆ ਹੈ।

Read More

ਔਰਤਾਂ ‘ਤੇ ਟਿੱਪਣੀ ਮਾਮਲੇ ‘ਚ ਸਾਬਕਾ CM ਚਰਨਜੀਤ ਚੰਨੀ ਨੇ ਮੰਗੀ ਮੁਆਫ਼ੀ

Share:

ਔਰਤਾਂ ‘ਤੇ ਵਿਵਾਦਤ ਟਿੱਪਣੀ ਮਾਮਲੇ ‘ਚ ਸਾਬਕਾ CM ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗੀ ਲਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫ਼ੀ ਮੰਗਦਾ ਹਾਂ। ਮੈਂ ਤਾਂ ਇਕ ਚੁਟਕਲਾ ਸੁਣਾਇਆ ਸੀ ਜਿਸ ਨੂੰ ਮੁਦਾ ਬਣਾ ਲਿਆ ਗਿਆ।

Read More

ਬਠਿੰਡਾ : 2490 ਨਵੇਂ ਚੁਣੇ ਪੰਚ ਅੱਜ ਚੁੱਕਣਗੇ ਸਹੁੰ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

Share:

ਬਠਿੰਡਾ ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਗਏ ਪੰਚਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੰਗਲਵਾਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ ਜਾਵੇਗੀ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਸਾਂਝੀ ਕੀਤੀ।

Read More

ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਵੱਲੋਂ ਅਸਤੀਫਾ

Share:

ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਜੇਕਰ ਸੁਖਬੀਰ ਬਾਦਲ ਪ੍ਰਧਾਨ ਨਹੀਂ ਤਾਂ ਮੈਂ ਪਾਰਟੀ ਵਿੱਚ ਨਹੀਂ ਹਾਂ। ਉਨ੍ਹਾਂ ਆਖਿਆ ਕਿ ਪਾਰਟੀ ਵਿਚ ਧਾਰਮਿਕ ਦਖਲ ਅੰਦਾਜੀ ਵਧ ਰਹੀ ਹੈ, ਜੋ ਠੀਕ ਨਹੀਂ ਹੈ

Read More

ਅਮਰੀਕਾ : ਟਰੰਪ ਵਲੋਂ ਰੱਖਿਆ ਸਕੱਤਰ ਵਜੋਂ ਪੀਟ ਹੇਗਸੇਥ ਦੀ ਨਾਮਜ਼ਦਗੀ ਦਾ ਐਲਾਨ

Share:

 ਵਾਸ਼ਿੰਗਟਨ ਡੀ.ਸੀ., 13 ਨਵੰਬਰ 2024 – ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਕੈਬਨਿਟ ਵਿਚ ਰੱਖਿਆ ਸਕੱਤਰ ਵਜੋਂ ਸੇਵਾ ਕਰਨ ਲਈ ਪੀਟ ਹੇਗਸੇਥ ਦੀ ਨਾਮਜ਼ਦਗੀ ਦਾ ਐਲਾਨ ਕੀਤਾ।

Read More

ਚੋਣ ਕਮਿਸ਼ਨ ਵੱਲੋਂ DSP ਜਸਬੀਰ ਸਿੰਘ ਨੂੰ ਹਟਾਉਣ ਦੇ ਹੁਕਮ

Share:

ਕਮਿਸ਼ਨ ਨੇ ਡੇਰੇ ਬਾਬਾ ਨਾਨਕ ਵਿਚ ਤਾਇਨਾਤ ਡੀ.ਐਸ.ਪੀ. ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਦੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਡੀ.ਐਸ.ਪੀ. ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਮੁਕਤ ਕੀਤਾ ਜਾਵੇ ਅਤੇ ਡੇਰਾ ਬਾਬਾ ਨਾਨਕ ਵਿਚ ਇਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਇਆ ਜਾਵੇ।

Read More