ਟੋਨੀ ਸੰਧੂ ਨੇ ਅਮਰੀਕਾ ‘ਚ ਚਮਕਾਇਆ ਪੰਜਾਬੀਆਂ ਦਾ ਨਾਂ, ਜਿੱਤੇ 3 ਸੋਨ ਤਮਗੇ
ਅਮਰੀਕਾ ਦੇ ਲਾਸ ਵੇਗਾਸ ਵਿਚ ਹੋਈ ਵਰਲਡ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਪੰਜਾਬੀਆਂ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਸੋਨੇ ਦੇ ਤਗਮੇ ਜਿੱਤ ਕੇ ਨਾ ਸਿਰਫ ਪੰਜਾਬ ਸਗੋਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਆਈ.ਬੀ.ਐਫ. ਏਸ਼ੀਆ ਦੇ ਪ੍ਰਧਾਨ ਹਰਵਿੰਦਰ ਸਿੰਘ ਸਲੀਨਾ ਨੇ ਦਸਿਆ ਕਿ ਇਸ ਚੈਂਪੀਅਨਸ਼ਿਪ ’ਚ ਦੁਨੀਆਂ ਭਰ ਦੇ ਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।