ਸੁਖਬੀਰ ਬਾਦਲ ਦੇ OSD ਨੇ ਦਿੱਤਾ ਅਸਤੀਫਾ
ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫਿਆਂ ਦੀ ਝੜੀ ਲੱਗ ਗਈ ਹੈ।
Your Window to the World
ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫਿਆਂ ਦੀ ਝੜੀ ਲੱਗ ਗਈ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਚ ਭਲਕੇ ਪੁਲਿਸ ਕਸਟਡੀ ਵਿਚ 11 ਤੋਂ 2 ਵਜੇ ਤੱਕ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣਗੇ, ਜੋ ਕਿ ਪਿੰਡ ਦੇ ਇਕ ਗੁਰਦੁਆਰਾ ਸਾਹਿਬ ਵਿਚ ਰੱਖਿਆ ਗਿਆ ਹੈ।
ਔਰਤਾਂ ‘ਤੇ ਵਿਵਾਦਤ ਟਿੱਪਣੀ ਮਾਮਲੇ ‘ਚ ਸਾਬਕਾ CM ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗੀ ਲਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫ਼ੀ ਮੰਗਦਾ ਹਾਂ। ਮੈਂ ਤਾਂ ਇਕ ਚੁਟਕਲਾ ਸੁਣਾਇਆ ਸੀ ਜਿਸ ਨੂੰ ਮੁਦਾ ਬਣਾ ਲਿਆ ਗਿਆ।
ਚੰਡੀਗੜ੍ਹ, 19 ਨਵੰਬਰ 2024 – ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ 1746 ਅਸਾਮੀਆਂ ਨੂੰ ਭਰਨ ਲਈ ਪ੍ਰੀਖਿਆ ਆਯੋਜਿਤ ਕੀਤੀ ਗਈ ਸੀ, ਜਿਸ ਦਾ ਨਤੀਜਾ 18 ਨਵੰਬਰ ਨੂੰ ਐਲਾਨਿਆ ਗਿਆ ਹੈ। ਨਤੀਜਾ ਪੰਜਾਬ ਪੁਲਿਸ ਵਿਭਾਗ ਦੀ ਅਧਿਕਾਰਤ ਵੈੱਬਸਾਈਟ punjabpolice.gov.in ਰਾਹੀਂ ਆਨਲਾਈਨ ਜਾਰੀ ਕੀਤਾ ਗਿਆ ਹੈ। ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਉਮੀਦਵਾਰ ਤੁਰੰਤ ਵੈੱਬਸਾਈਟ ‘ਤੇ ਜਾ ਕੇ ਜਾਂ ਇਸ ਪੰਨੇ…
ਬਠਿੰਡਾ ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਗਏ ਪੰਚਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੰਗਲਵਾਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ ਜਾਵੇਗੀ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਸਾਂਝੀ ਕੀਤੀ।
ਜਦੋਂ ਵੀ ਅਸੀਂ ਸੋਨਾ ਖਰੀਦਦੇ ਹਾਂ, ਅਸੀਂ ਸੋਨੇ ਦੇ ਕੈਰੇਟ ਦੀ ਕੀਮਤ ਨਾਲ ਕਈ ਹੋਰ ਚਾਰਜ ਦਾ ਭੁਗਤਾਨ ਵੀ ਕਰਦੇ ਹਾਂ। ਇਸ ਲਈ ਜੇ ਤੁਸੀਂ 10 ਗ੍ਰਾਮ ਸੋਨਾ ਖਰੀਦਦੇ ਹੈ ਤਾਂ ਅੰਤਿਮ ਬਿੱਲ ਅਸਲ ਕੀਮਤ ਤੋਂ ਵੱਧ ਹੁੰਦਾ ਹੈ। ਇਸੇ ਤਰ੍ਹਾਂ ਜਦੋਂ ਅਸੀਂ ਸੋਨੇ ਦੇ ਗਹਿਣੇ ਵੇਚਣ ਜਾਂਦੇ ਹਾਂ ਤਾਂ ਵੀ ਸਾਨੂੰ ਖ਼ਰੀਦ ਮੁੱਲ ਤੋਂ…
ਮਾਨਸਾ, 19 ਨਵੰਬਰ 2024 – ਅੱਜ ਬੁਢਲਾਡਾ ਦੇ ਕਸਬਾ ਬਰੇਟਾ ਦੇ ਨੈਸ਼ਨਲ ਹਾਈਵੇ ਬਰੇਟਾ ਜਾਖਲ ਸੜਕ ’ਤੇ ਇਕ ਨਿੱਜੀ ਸਕੂਲ ਦੀ ਬੱਸ ਤੇ ਇਕ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਸਕੂਲ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਤੇ ਇਹ ਹਾਦਸਾ ਕਾਰ ਸਵਾਰ ਡਰਾਈਵਰ ਵਲੋਂ ਬੱਸ ਨੂੰ ਸਿੱਧੀ ਟੱਕਰ ਮਾਰਨ ਕਾਰਨ…
ਆਯੁਰਵੇਦ ਤੋਂ ਲੈ ਕੇ ਆਧੁਨਿਕ ਦਵਾਈ ਤੱਕ, ਮੇਥੀ ਸਾਗ ਨੂੰ ਸਿਹਤ ਲਈ ਅੰਮ੍ਰਿਤ ਮੰਨਿਆ ਜਾਂਦਾ ਹੈ। ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤਾਂ ਕਾਰਨ ਇਹ ਸਰਦੀਆਂ ‘ਚ ਨਾ ਸਿਰਫ ਸਰੀਰ ਨੂੰ ਗਰਮ ਰੱਖਦਾ ਹੈ ਸਗੋਂ ਕਈ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਹੈਲਥਲਾਈਨ ਮੁਤਾਬਕ ਇਸ ‘ਚ ਆਇਰਨ, ਮੈਂਗਨੀਜ਼, ਫਾਈਬਰ ਅਤੇ ਮਿਨਰਲਸ ਦੀ ਭਰਪੂਰ ਮਾਤਰਾ ਹੁੰਦੀ ਹੈ। ਤਾਂ ਆਓ ਜਾਣਦੇ ਹਾਂ ਮੇਥੀ ਦੀਆਂ ਪੱਤੀਆਂ ਦੇ ਹੋਰ ਜਾਦੂਈ ਫਾਇਦਿਆਂ ਬਾਰੇ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ’ਚ ਗ੍ਰਿਫਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੀ ਇਕ ਅਦਾਲਤ ਵਲੋਂ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ।
ਬ੍ਰਾਜ਼ੀਲ ਵਿਚ ਜੀ-20 ਸਿਖਰ ਸੰਮੇਲਨ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਐਲਾਨ ਕੀਤਾ ਹੈ ਕਿ ਨਵੇਂ ਸਾਲ ਵਿਚ ਭਾਰਤ ਨਾਲ ਵਪਾਰਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇਗੀ।