ਜ਼ਿਲ੍ਹੇ ਭਰ ‘ਚ ਕੰਬਾਈਨਾਂ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਚਲਾਉਣ ‘ਤੇ ਪਾਬੰਦੀ : ਡਿਪਟੀ ਕਮਿਸ਼ਨਰ ਬਠਿੰਡਾ
ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਇਸ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਜਬਤ ਕੀਤਾ ਜਾਵੇਗਾ।