ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਵਲੋਂ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅਨਿਲ ਜੋਸ਼ੀ ਨੇ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਅਤੇ ਬੇਨਤੀ ਕੀਤੀ ਹੈ ਕਿ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ।