CBSE ਨੇ ਜਾਰੀ ਕੀਤੀ 10ਵੀਂ, 12ਵੀਂ ਦੀ ਡੇਟਸ਼ੀਟ
ਨਵੀਂ ਦਿੱਲੀ, 21 ਨਵੰਬਰ 2024 – CBSE ਬੋਰਡ ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਾਰ ਸੀਬੀਐਸਈ ਨੇ ਪਿਛਲੇ ਸਾਲਾਂ ਨਾਲੋਂ ਜਲਦੀ ਡੇਟਸ਼ੀਟ ਜਾਰੀ ਕੀਤੀ ਹੈ। ਆਮ ਤੌਰ ‘ਤੇ ਸੀਬੀਐਸਈ ਨਵੰਬਰ ਦੇ ਅੰਤ ਜਾਂ ਦਸੰਬਰ ਦੇ ਪਹਿਲੇ ਜਾਂ ਦੂਜੇ ਹਫ਼ਤੇ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੰਦਾ ਸੀ ਪਰ ਇਸ ਵਾਰ ਸੀਬੀਐਸਈ ਨੇ ਬੁੱਧਵਾਰ ਦੇਰ ਰਾਤ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
CBSE ਦੀ ਡੇਟਸ਼ੀਟ ਦੇ ਅਨੁਸਾਰ, 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ, ਹਾਲਾਂਕਿ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ 18 ਮਾਰਚ 2025 ਤੱਕ ਖਤਮ ਹੋਣਗੀਆਂ। ਜਦਕਿ 12ਵੀਂ ਦੀਆਂ ਪ੍ਰੀਖਿਆਵਾਂ 4 ਅਪ੍ਰੈਲ 2025 ਤੱਕ ਜਾਰੀ ਰਹਿਣਗੀਆਂ।
CBSE Date Sheet 2025 click here