ਪੰਜਾਬੀ ਗਾਇਕ ਕਰਨ ਔਜਲਾ ਖਿਲਾਫ ਸ਼ਿਕਾਇਤ ਦਰਜ

Share:

ਚੰਡੀਗੜ੍ਹ, 2 ਦਸੰਬਰ 2024 – ਪੰਜਾਬੀ ਗਾਇਕ ਕਰਨ ਔਜਲਾ ਚੰਡੀਗੜ੍ਹ ਵਿੱਚ ਹੋਣ ਵਾਲੇ ਸ਼ੋਅ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਕਰਨ ਔਜਲਾ ਦੇ 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸ਼ੋਅ ਦਾ ਮਾਮਲਾ ਚੰਡੀਗੜ੍ਹ ਪੁਲਿਸ ਕੋਲ ਪਹੁੰਚ ਗਿਆ ਹੈ। ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਰਨ ਔਜਲਾ ਦੇ ਗੀਤ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ।

ਇਸ ਸ਼ਿਕਾਇਤ ਵਿੱਚ ਧਰਨੇਵਰ ਨੇ ਦੋਸ਼ ਲਾਇਆ ਕਿ ਕਰਨ ਔਜਲਾ ਦੇ ਗੀਤ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ। ਧਰਨੇਵਰ ਨੇ ਮੰਗ ਕੀਤੀ ਹੈ ਕਿ ਕਰਨ ਔਜਲਾ ਨੂੰ ਆਪਣੇ ਸ਼ੋਅ ‘ਚ ‘ਚਿੱਟਾ ਕੁੜਤਾ’, ‘ਅਧੀਆ’, ‘ਫਿਊ ਡੇਜ਼’, ‘ਅਲਕੋਹਲ 2’, ‘ਗੈਂਗਸਟਾ’ ਅਤੇ ‘ਬੰਦੂਕ’ ਵਰਗੇ ਗੀਤ ਨਹੀਂ ਗਾਉਣਗੇ। ਜੇਕਰ ਉਹ ਇਹ ਗੀਤ ਗਾਉਂਦਾ ਹੈ ਤਾਂ ਉਹ ਚੰਡੀਗੜ੍ਹ ਦੇ ਐਸਐਸਪੀ ਅਤੇ ਡੀਜੀਪੀ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦੀ ਪਟੀਸ਼ਨ ਦਾਇਰ ਕਰੇਗਾ।

ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਕਰਨ ਔਜਲਾ ਦੇ ਗੀਤਾਂ ‘ਤੇ ਸਵਾਲ ਉਠਾਏ ਗਏ ਹਨ। ਇਸ ਤੋਂ ਪਹਿਲਾਂ ਵੀ ਪੰਡਿਤਰਾਓ ਧਰਨੇਵਰ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ ਨੂੰ ਨੋਟਿਸ ਜਾਰੀ ਕੀਤਾ ਸੀ।

Leave a Reply

Your email address will not be published. Required fields are marked *