ਜੀਰੇ ਦੇ ਪਾਣੀ ਨਾਲ ਘਟੇਗਾ ਮੋਟਾਪਾ, ਜਾਣੋ ਇਸ ਦੇ ਹੋਰ ਫਾਇਦੇ…

Share:

ਸਾਡੀ ਰਸੋਈ ਵਿੱਚ ਵਰਤੇ ਜਾਣ ਵਾਲੇ ਕਈ ਮਸਾਲੇ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦੇ ਹਨ, ਸਗੋਂ ਸਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਭੋਜਨ ਵਿੱਚ ਵਰਤੇ ਜਾਣ ਵਾਲੇ ਇਨ੍ਹਾਂ ਮਸਾਲਿਆਂ ਵਿੱਚੋਂ ਇੱਕ ਜੀਰਾ ਵੀ ਸਾਡੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੀਰੇ ਦਾ ਇਸਤੇਮਾਲ ਬਹੁਤ ਕੁੱਝ ਬਣਾਉਣ ਲਈ ਕੀਤਾ ਜਾ ਸਕਦਾ ਹੈ। ਇਸ ਵਿਚ ਬਹੁਤ ਗੁਣਕਾਰੀ ਤੱਤ ਹੁੰਦੇ ਹਨ ਜੋ ਸਾਡੇ ਸਰੀਰ ਨੂੰ ਲਾਭ ਪਹੁੰਚਾਉਂਦੇ ਹਨ। ਜੀਰੇ ਦਾ ਪਾਣੀ ਮੋਟਾਪਾ ਤਾਂ ਘਟ ਕਰਦਾ ਹੀ ਹੈ ਨਾਲ ਹੀ ਇਹ ਸਿਹਤ ਲਈ ਵੀ ਸਹਾਇਕ ਸਿੱਧ ਹੁੰਦਾ ਹੈ। ਇਸ ਪਾਣੀ ਨੂੰ ਬਣਾਉਣਾ ਬਹੁਤ ਆਸਾਨ ਹੈ। ਇਕ ਗਲਾਸ ਪਾਣੀ ਵਿਚ ਦੋ ਚਮਚ ਜੀਰਾ ਪਾ ਕੇ ਉਸ ਨੂੰ 10 ਮਿੰਟ ਤਕ ਉਬਾਲ ਲਉ। ਇਸ ਤੋਂ ਬਾਅਦ ਉਸ ਨੂੰ ਠੰਢਾ ਕਰ ਕੇ ਪੀਣਾ ਚਾਹੀਦਾ ਹੈ।

ਵਿਅਸਤ ਜ਼ਿੰਦਗੀ ਵਿਚ ਕਿਸੇ ਕੋਲ ਸਮਾਂ ਨਹੀਂ ਹੁੰਦਾ ਕਿ ਉਹ ਜਿਮ ਜਾ ਸਕੇ ਜਾਂ ਸੈਰ ਕਰ ਕੇ ਭਾਰ ਘੱਟ ਕਰ ਸਕੇ। ਇਸ ਲਈ ਇਹ ਸੱਭ ਤੋਂ ਸਸਤਾ ਤੇ ਆਸਾਨ ਤਰੀਕੇ ਹੈ ਭਾਰ ਘੱਟ ਕਰਨ ਦਾ। ਜੀਰੇ ਦੇ ਪਾਣੀ ਵਿਚ ਐਂਟੀਆਕਸੀਡੈਂਟ, ਵਿਟਾਮਿਨ ਅਤੇ ਮਿਨਰਲ ਹੁੰਦੇ ਹਨ ਅਤੇ ਇਹ ਹਾਜ਼ਮਾ ਠੀਕ ਕਰਨ ਵਿਚ ਲਾਭਕਾਰੀ ਹੁੰਦੇ ਹਨ। ਇਹ ਪਾਚਨ ਤੰਤਰ ਨੂੰ ਸਿਹਤਮੰਦ ਰਖਦਾ ਹੈ। ਇਸ ਤੋਂ ਇਲਾਵਾ ਇਸ ਪਾਣੀ ਨਾਲ ਉਲਟੀ-ਦਸਤ, ਗੈਸ ਤੋਂ ਰਾਹਤ ਮਿਲਦੀ ਹੈ। ਜੀਰੇ ਦੇ ਪਾਣੀ ਨਾਲ ਸਰੀਰ ਵਿਚ ਅਜਿਹੇ ਐਨਜ਼ਾਈਮ ਬਣਦੇ ਹਨ ਜੋ ਕਾਰਬੋਹਾਈਡ੍ਰੇਟਸ, ਫ਼ੈਟ ਅਤੇ ਗਲੂਕੋਜ਼ ਨੂੰ ਤੋੜ ਕੇ ਪਚਾਉਣ ਵਿਚ ਸਹਾਇਕ ਹੁੰਦੇ ਹਨ। ਜੀਰੇ ਵਿਚ ਭਰਪੂਰ ਮਾਤਰਾ ਵਿਚ ਐਂਟੀਆਕਸਾਈਡੈਂਟ ਹੁੰਦੇ ਹਨ ਜੋ ਸਰੀਰ ਵਿਚ ਇਕੱਠੇ ਹੋ ਰਹੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕਢਣ ਦਾ ਕੰਮ ਕਰਦੇ ਹਨ।

ਇਹ ਵੀ ਪੜ੍ਹੋ…ਸਿਰਫ਼ ਖਾਣ ‘ਚ ਹੀ ਸਵਾਦ ਨਹੀਂ, ਸਗੋਂ ਸਿਹਤ ਲਈ ਵੀ ਰਾਮਬਾਣ ਹੈ ਪਾਲਕ

ਇਸ ਨਾਲ ਸਰੀਰ ਦੇ ਅੰਦਰੂਨੀ ਅੰਗ ਬਿਹਤਰ ਤਰੀਕੇ ਨਾਲ ਕੰਮ ਕਰਦੇ ਹਨ। ਜੀਰੇ ਨੂੰ ਥੋੜ੍ਹੇ ਜਿਹੇ ਪਾਣੀ ਵਿਚ ਰਾਤ ਨੂੰ ਪਾ ਕੇ ਰੱਖ ਦਿਉ ਅਤੇ ਸਵੇਰੇ ਇਸ ਪਾਣੀ ਨੂੰ ਪੀਣ ਨਾਲ ਲਿਵਰ ਵਿਚ ਬਾਈਲ ਉਤਪਾਦਨ ਵਧਦਾ ਹੈ ਜਿਸ ਨਾਲ ਐਸਡਿਟੀ ਅਤੇ ਗੈਸ ਤੋਂ ਰਾਹਤ ਮਿਲਦੀ ਹੈ। ਬਾਈਲ ਇਕ ਅਜਿਹਾ ਤਰਲ ਪਦਾਰਥ ਹੈ ਜਿਸ ਦਾ ਨਿਰਮਾਣ ਲਿਵਰ ਕਰਦਾ ਹੈ। ਇਹ ਫ਼ੈਟ ਨੂੰ ਪਚਾਉਣ ਦਾ ਕੰਮ ਕਰਦਾ ਹੈ।

ਜੀਰੇ ਦਾ ਪਾਣੀ ਆਇਰਨ ਦਾ ਬਹੁਤ ਵਧੀਆ ਸਰੋਤ ਹੈ। ਆਇਰਨ ਦੀ ਮੌਜੂਦਗੀ ਵਿਚ ਹੀ ਇਮਿਊਨਿਟੀ ਸਿਸਟਮ ਸਹੀ ਤਰੀਕੇ ਨਾਲ ਕੰਮ ਕਰਦਾ ਹੈ। ਇਹੀ ਨਹੀਂ ਇਸ ਪਾਣੀ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ ਏ ਅਤੇ ਸੀ ਮੌਜੂਦ ਹੁੰਦੇ ਹਨ ਅਤੇ ਇਨ੍ਹਾਂ ਦੋਹਾਂ ਵਿਚ ਹੀ ਐਂਟੀਆਕਸੀਡੈਂਟ ਪ੍ਰਾਪਰਟੀਜ਼ ਹੁੰਦੀਆਂ ਹਨ। ਜੀਰੇ ਦੇ ਪਾਣੀ ਨੂੰ ਰੋਜ਼ਾਨਾ ਪੀਣ ਲਈ ਇਮਿਊਨਿਟੀ ਲੇਵਲ ਵਧਦਾ ਹੈ ਅਤੇ ਕਈ ਬਿਮਾਰੀਆਂ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ। ਜੇਕਰ ਨੀਂਦ ਨਹੀਂ ਆਉਂਦੀ ਤਾਂ ਜੀਰੇ ਦਾ ਪਾਣੀ ਇਸ ਵਿਚ ਮਦਦ ਕਰ ਸਕਦਾ ਹੈ। ਜੀਰੇ ਦਾ ਪਾਣੀ ਰੋਜ਼ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ। 

One thought on “ਜੀਰੇ ਦੇ ਪਾਣੀ ਨਾਲ ਘਟੇਗਾ ਮੋਟਾਪਾ, ਜਾਣੋ ਇਸ ਦੇ ਹੋਰ ਫਾਇਦੇ…

Leave a Reply

Your email address will not be published. Required fields are marked *