ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਹਨ ਪੋਸ਼ਕ ਤੱਤਾਂ ਨਾਲ ਭਰਪੂਰ
ਸਰਦੀ ਦਾ ਮੌਸਮ ਆਉਂਦਿਆਂ ਹੀ ਰਸੋਈ ਵਿਚ ਮੂਲੀ ਦਿਖਾਈ ਦੇਣ ਲੱਗਦੀ ਹੈ। ਸਰਦੀਆਂ ਵਿੱਚ ਮੂਲੀ ਨੂੰ ਇੱਕ ਸੁਪਰਫੂਡ ਮੰਨਿਆ ਜਾਂਦਾ ਹੈ। ਇਹ ਸਬਜ਼ੀ ਨਾ ਸਿਰਫ ਸੁਆਦੀ ਹੈ ਸਗੋਂ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ। ਕੀ ਤੁਸੀਂ ਜਾਣਦੇ ਹੋ ਕਿ ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਤੇ ਕਈ ਸਿਹਤ ਸਮੱਸਿਆਵਾਂ ਤੋਂ ਬਚਣ ‘ਚ ਮਦਦ ਕਰ ਸਕਦੇ ਹਨ। ਇਸ ਲਈ ਇਨ੍ਹਾਂ ਨੂੰ ਸੁੱਟਣ ਦੀ ਬਜਾਏ ਜੇ ਤੁਸੀਂ ਇਨ੍ਹਾਂ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾ ਲਓ ਤਾਂ ਇਹ ਤੁਹਾਡੇ ਲਈ ਜ਼ਿਆਦਾ ਫਾਇਦੇਮੰਦ ਹੋਣਗੇ। ਜਾਣਦੇ ਹਾਂ ਸਰਦੀਆਂ ’ਚ ਮੂਲੀ ਦੇ ਪੱਤੇ ਖਾਣ ਦੇ ਫ਼ਾਇਦਿਆਂ ਬਾਰੇ…
ਇਨ੍ਹਾਂ ‘ਚ ਫੋਲਿਕ ਐਸਿਡ ਵਰਗੇ ਕਈ ਪੋਸ਼ਕ ਤੱਤ ਹੁੰਦੇ ਹਨ। ਜੋ ਸਾਡੇ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾ ਕੇ ਰੱਖਦੇ ਹਨ। ਤੁਸੀਂ ਮੂਲੀ ਦੇ ਪੱਤਿਆਂ ਦੀ ਸਬਜ਼ੀ ਜਾਂ ਸਲਾਦ ਬਣਾ ਕੇ ਵੀ ਖਾ ਸਕਦੇ ਹੋ। ਇਨ੍ਹਾਂ ਹੀ ਨਹੀਂ, ਸਲਾਦ ਬਣਾਉਣ ਵੇਲੇ ਮੂਲੀ ਦੇ ਪੱਤਿਆਂ ‘ਚ ਨਿੰਬੂ ਦਾ ਰਸ ਮਿਲਾ ਲਉ। ਇਸ ਨਾਲ ਸਵਾਦ ਦੇ ਨਾਲ-ਨਾਲ ਵਿਟਾਮਿਨ ਸੀ ਦਾ ਮਾਤਰਾ ਵੀ ਵੱਧ ਜਾਵੇਗੀ। ਅੱਜ ਅਸੀਂ ਤੁਹਾਨੂੰ ਮੂਲੀ ਦੇ ਪੱਤਿਆਂ ਦੇ ਕੁਝ ਅਜਿਹੇ ਫਾਇਦੇ ਦਸਾਂਗੇ।
ਮੂਲੀ ਦੇ ਪੱਤੇ ਕੱਚੇ ਜਾਂ ਪਕਾ ਕੇ ਖਾ ਸਕਦੇ ਹਨ। ਇਨ੍ਹਾਂ ਦੀਆਂ ਸਬਜ਼ੀਆਂ ਅਤੇ ਸਾਗ ਵੀ ਤਿਆਰ ਕਰਕੇ ਖਾਧੇ ਜਾ ਸਕਦੇ ਹਨ। ਇਹ ਪੱਤੇ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਅਤੇ ਸਾਡੀ ਸਿਹਤ ਲਈ ਫਾਇਦੇਮੰਦ ਹੋ ਸਕਦੇ ਹਨ।
ਮੂਲੀ ਦੀਆਂ ਪੱਤੀਆਂ ਦਾ ਸੇਵਨ ਕਰਨ ਨਾਲ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ ਪਰ ਇਨ੍ਹਾਂ ਪੱਤੀਆਂ ਨੂੰ ਖਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸਾਫ਼ ਕਰ ਲੈਣਾ ਚਾਹੀਦਾ ਹੈ। ਇਹ ਹਰੇ ਅਤੇ ਤਾਜ਼ੇ ਪੱਤੇ ਖਾਣ ਵਿੱਚ ਸੁਆਦੀ ਹੁੰਦੇ ਹਨ।
ਇਹ ਵੀ ਪੜ੍ਹੋ…ਸਰਦੀਆਂ ‘ਚ ਤੁਹਾਡੇ ਵੀ ਹੱਥਾਂ – ਪੈਰਾਂ ਦੀਆਂ ਉਂਗਲਾਂ ਤੇ ਹੁੰਦੀ ਹੈ ਸੋਜ…? ਘਰੇਲੂ ਨੁਸਖਿਆਂ ਨਾਲ ਪਾਓ ਰਾਹਤ
ਮੂਲੀ ਦੇ ਪੱਤੇ ਪ੍ਰੋਟੀਨ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਸੀ ਅਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦੇ ਹਨ। ਮੂਲੀ ਦੇ ਪੱਤਿਆਂ ਦੀ ਵਰਤੋਂ ਸਲਾਦ ਅਤੇ ਸੂਪ ਵਿੱਚ ਕੀਤੀ ਜਾ ਸਕਦੀ ਹੈ।
ਕਈ ਅਧਿਐਨਾਂ ਨੇ ਦਿਖਾਇਆ ਹੈ ਕਿ ਮੂਲੀ ਦੇ ਪੱਤਿਆਂ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ। ਇਹ ਐਂਟੀਆਕਸੀਡੈਂਟ ਜਿਗਰ, ਕੋਲਨ, ਛਾਤੀ, ਸਰਵਾਈਕਲ, ਪ੍ਰੋਸਟੇਟ ਅਤੇ ਫੇਫੜਿਆਂ ਦੇ ਕੈਂਸਰ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ।
ਇੱਕ ਅਧਿਐਨ ਮੁਤਾਬਕ ਮੂਲੀ ਦੇ ਪੱਤੇ ਪੇਟ ਦੀ ਸਿਹਤ ਅਤੇ ਮੋਟਾਪੇ ਨੂੰ ਘੱਟ ਕਰਨ ਲਈ ਵਧੀਆ ਹੋ ਸਕਦੇ ਹਨ। ਇਨ੍ਹਾਂ ਪੱਤਿਆਂ ਵਿੱਚ ਜੜ੍ਹਾਂ ਨਾਲੋਂ ਜ਼ਿਆਦਾ ਫਾਈਬਰ ਹੁੰਦਾ ਹੈ, ਜੋ ਕਬਜ਼ ਤੋਂ ਰਾਹਤ ਦਿਵਾਉਂਦਾ ਹੈ।
ਮੂਲੀ ਦੇ ਪੱਤੇ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਪੱਤੇ ਮੂਲੀ ਨਾਲੋਂ ਜ਼ਿਆਦਾ ਪੌਸ਼ਟਿਕ ਹੋ ਸਕਦੇ ਹਨ। ਮੂਲੀ ਦੀਆਂ ਪੱਤੀਆਂ ਵਿੱਚ ਜੜ੍ਹਾਂ ਨਾਲੋਂ ਜ਼ਿਆਦਾ ਪ੍ਰੋਟੀਨ, ਕੈਲਸ਼ੀਅਮ, ਐਸਕੋਰਬਿਕ ਐਸਿਡ ਹੁੰਦਾ ਹੈ।
ਮੂਲੀ ਦੇ ਪੱਤੇ ਅਲਜ਼ਾਈਮਰ ਤੋਂ ਬਚਾਅ ਵਿੱਚ ਮਦਦ ਕਰ ਸਕਦੇ ਹਨ। ਜਾਨਵਰਾਂ ਦੇ ਅਧਿਐਨ ਤੋਂ ਪਤਾ ਲੱਗਾ ਹੈ ਕਿ ਮੂਲੀ ਦੇ ਪੱਤੇ ਸਾਡੇ ਦਿਮਾਗ ਲਈ ਫਾਇਦੇਮੰਦ ਹੁੰਦੇ ਹਨ ਅਤੇ ਯਾਦਦਾਸ਼ਤ ਦੀ ਕਮੀ ਨੂੰ ਰੋਕ ਸਕਦੇ ਹਨ।
ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਣ ਲਈ ਮੂਲੀ ਦੇ ਪੱਤੇ ਬਹੁਤ ਕਾਰਗਰ ਸਾਬਤ ਹੋ ਸਕਦੇ ਹਨ। ਇਹ ਰੈਡੀਕਲ ਆਕਸੀਡੇਟਿਵ ਤਣਾਅ ਦਾ ਕਾਰਨ ਬਣਦੇ ਹਨ, ਜੋ ਟਿਸ਼ੂਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਬਿਮਾਰੀ ਵੱਲ ਲੈ ਜਾਂਦੇ ਹਨ।
ਬਹੁਤ ਸਾਰੇ ਲੋਕਾਂ ਨੂੰ ਮੂਲੀ ਅਤੇ ਇਸ ਦੀਆਂ ਪੱਤੀਆਂ ਤੋਂ ਐਲਰਜੀ ਹੁੰਦੀ ਹੈ। ਅਜਿਹੇ ਲੋਕਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। ਨਾਲ ਹੀ ਮੂਲੀ ਦੀਆਂ ਪੱਤੀਆਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਖਾ ਲੈਣਾ ਚਾਹੀਦਾ ਹੈ, ਨਹੀਂ ਤਾਂ ਨੁਕਸਾਨ ਹੋ ਸਕਦਾ ਹੈ।
2 thoughts on “ਮੂਲੀ ਹੀ ਨਹੀਂ ਇਸ ਦੇ ਪੱਤੇ ਵੀ ਹਨ ਪੋਸ਼ਕ ਤੱਤਾਂ ਨਾਲ ਭਰਪੂਰ”