ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਅਨੇਕਾਂ ਫਾਇਦੇ ਪਰ ਖਾਣ ਤੋਂ ਬਾਅਦ ਕਦੇ ਵੀ ਨਾ ਕਰੋ ਇਹ ਗਲਤੀ, ਨਹੀਂ ਤਾਂ ਹੋ ਸਕਦਾ ਹੈ ਸਿਹਤ ਨੂੰ ਨੁਕਸਾਨ

Share:

ਸਰਦੀਆਂ ਦੇ ਮੌਸਮ ‘ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਮੂੰਗਫਲੀ ਨੂੰ ਸਰਦੀਆਂ ਦਾ ਸਭ ਤੋਂ ਵਧੀਆ ਸਨੈਕਸ ਮੰਨਿਆ ਜਾਂਦਾ ਹੈ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ। ਮੂੰਗਫਲੀ ‘ਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ। ਇਸ ‘ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਫਾਇਦੇ…

ਕੋਲੈਸਟ੍ਰੋਲ ਲਈ – ਮੂੰਗਫਲੀ ‘ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੀ ਹੈ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ। ਜੇਕਰ ਤੁਸੀਂ ਨਿਯਮਿਤ ਰੂਪ ‘ਚ ਮੂੰਗਫਲੀ ਖਾਂਦੇ ਹੋ ਤਾਂ ਤੁਸੀਂ ਦਿਲ ਦੇ ਰੋਗਾਂ ਤੋਂ ਬਚ ਸਕਦੇ ਹੋ।

ਸਰਦੀ-ਜ਼ੁਕਾਮ ਤੋਂ ਰਾਹਤ -ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਕਾਰਗਰ ਹੈ। ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦੀ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਸ ਮੌਸਮ ‘ਚ ਜੇਕਰ ਤੁਸੀਂ ਜ਼ੁਕਾਮ ਤੇ ਖਾਂਸੀ ਤੋਂ ਬਚਣਾ ਚਾਹੁੰਦੇ ਹੋ ਤਾਂ ਮੂੰਗਫਲੀ ਨੂੰ ਨਿਯਮਿਤ ਰੂਪ ਨਾਲ ਖਾ ਸਕਦੇ ਹੋ।

ਭਾਰ ਘਟਾਉਣ ‘ਚ ਮਦਦਗਾਰ – ਮੂੰਗਫਲੀ ‘ਚ ਫਾਈਬਰ ਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਹ ਭੁੱਖ ਘਟਾਉਣ ‘ਚ ਮਦਦ ਕਰਦੇ ਹਨ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।

ਇਹ ਵੀ ਪੜ੍ਹੋ…ਸਾਲ ਦੇ ਨਾਲ ਫੈਸ਼ਨ ਵੀ ਬਦਲਦਾ ਹੈ, 2025 ‘ਚ ਟ੍ਰੈਂਡ ‘ਚ ਰਹਿਣਗੇ ਇਹ ਮੇਕਅਪ ਲੁੱਕ

ਬਲੱਡ ਸ਼ੂਗਰ ਲਈ ਫਾਇਦੇਮੰਦ – ਮੂੰਗਫਲੀ ਵਿੱਚ ਮੈਂਗਨੀਜ਼, ਕੈਲਸ਼ੀਅਮ, ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ‘ਚ ਰਹਿੰਦਾ ਹੈ। ਜੇਕਰ ਤੁਹਾਨੂੰ ਸ਼ੂਗਰ ਦੀ ਸਮੱਸਿਆ ਹੈ ਤਾਂ ਮੂੰਗਫਲੀ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।

ਕੈਂਸਰ ਦੇ ਜੋਖ਼ਮ ਨੂੰ ਘਟਾਉਂਦੀ ਹੈ – ਮਾਹਿਰਾਂ ਅਨੁਸਾਰ ਮੂੰਗਫਲੀ ਖਾਣ ਨਾਲ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ। ਇਸ ‘ਚ ਪੌਲੀਫੇਨੋਲਿਕ ਐਂਟੀ-ਆਕਸੀਡੈਂਟਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦੀ ਹੈ।

ਚਮੜੀ ਲਈ ਫਾਇਦੇਮੰਦ – ਮੂੰਗਫਲੀ ‘ਚ ਮੌਜੂਦ ਫੈਟੀ ਐਸਿਡ ਚਮੜੀ ਦੇ ਰੋਗਾਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਸ ‘ਚ ਫਾਈਬਰ ਵੀ ਪਾਇਆ ਜਾਂਦਾ ਹੈ, ਜੋ ਸਰੀਰ ‘ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਇਸ ਨਾਲ ਤੁਸੀਂ ਹੈਲਦੀ ਸਕਿਨ ਹਾਸਲ ਕਰ ਸਕਦੇ ਹੋ।

ਸਿਹਤ ਮਾਹਿਰਾਂ ਅਨੁਸਾਰ ਸਰਦੀਆਂ ਵਿੱਚ ਮੂੰਗਫਲੀ ਖਾਣ ਨਾਲ ਤੁਹਾਡੀ ਸਿਹਤ ਵਿੱਚ ਕਾਫੀ ਹੱਦ ਤੱਕ ਸੁਧਾਰ ਹੋ ਸਕਦਾ ਹੈ। ਪਰ ਪੁਰਾਣੇ ਸਮੇਂ ਤੋਂ ਹੀ ਮੂੰਗਫਲੀ ਖਾਣ ਤੋਂ ਬਾਅਦ ਪਾਣੀ ਪੀਣਾ ਵਰਜਿਤ ਹੈ। ਕੀ ਤੁਸੀਂ ਕਦੇ ਸੋਚਿਆ ਹੈ ਕਿ ਜੇਕਰ ਤੁਸੀਂ ਮੂੰਗਫਲੀ ਖਾਣ ਤੋਂ ਬਾਅਦ ਪਾਣੀ ਪੀਂਦੇ ਹੋ, ਤਾਂ ਇਸ ਦਾ ਤੁਹਾਡੀ ਸਿਹਤ ‘ਤੇ ਕਿਸ ਤਰ੍ਹਾਂ ਦੇ ਮਾੜੇ ਪ੍ਰਭਾਵ ਪੈ ਸਕਦੇ ਹਨ?

ਲੈਣੇ ਦੇ ਦੇਣੇ ਪੈ ਸਕਦੇ ਹਨ
ਮੂੰਗਫਲੀ ਖਾਣ ਤੋਂ ਬਾਅਦ ਪਾਣੀ ਪੀਣ ਕਾਰਨ ਤੁਹਾਨੂੰ ਲੈਣੇ ਦੇ ਦੇਣੇ ਪੈ ਸਕਦੇ ਹਨ। ਇਸ ਗਲਤੀ ਕਾਰਨ ਤੁਹਾਡੀ ਅੰਤੜੀਆਂ ਦੀ ਸਿਹਤ ਬੁਰੀ ਤਰ੍ਹਾਂ ਨਾਲ ਖਰਾਬ ਹੋ ਸਕਦੀ ਹੈ। ਜੇਕਰ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਹੋਣ ਤੋਂ ਰੋਕਣਾ ਚਾਹੁੰਦੇ ਹੋ ਤਾਂ ਤੁਹਾਨੂੰ ਮੂੰਗਫਲੀ ਖਾਣ ਤੋਂ ਬਾਅਦ ਪਾਣੀ ਪੀਣ ਦੀ ਗਲਤੀ ਨਹੀਂ ਕਰਨੀ ਚਾਹੀਦੀ। ਮੂੰਗਫਲੀ ਨੂੰ ਸਹੀ ਤਰੀਕੇ ਨਾਲ ਪਚਣ ਲਈ ਮੂੰਗਫਲੀ ਖਾਣ ਦੇ ਕੁਝ ਸਮੇਂ ਬਾਅਦ ਹੀ ਪਾਣੀ ਪੀਣਾ ਚਾਹੀਦਾ ਹੈ।

ਇਹ ਵੀ ਪੜ੍ਹੋ…ਸਰਦੀਆਂ ‘ਚ ਇਹ 5 ਸੰਕੇਤ ਹੋ ਸਕਦੇ ਹਨ ਬ੍ਰੇਨ ਸਟ੍ਰੋਕ ਦੇ ਲੱਛਣ

ਸਾਹ ਨਾਲੀ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਮੂੰਗਫਲੀ ਦੇ ਬਾਅਦ ਪਾਣੀ ਪੀਣ ਦੀ ਆਦਤ ਤੁਹਾਡੇ ਸਾਹ ਦੀ ਨਾਲੀ ‘ਤੇ ਭਾਰੀ ਅਸਰ ਪਾ ਸਕਦੀ ਹੈ। ਜੇਕਰ ਤੁਸੀਂ ਮੂੰਗਫਲੀ ਖਾਣ ਦੇ ਤੁਰੰਤ ਬਾਅਦ ਪਾਣੀ ਪੀਂਦੇ ਹੋ, ਤਾਂ ਤੁਹਾਨੂੰ ਸਾਹ ਦੀ ਨਾਲੀ ਯਾਨੀ ਫੇਫੜਿਆਂ, ਹਵਾ ਦੀ ਨਲੀ ਅਤੇ ਗਲੇ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਅਖਰੋਟ ਦੇ ਬਾਅਦ ਪਾਣੀ ਪੀਣ ਨਾਲ ਵੀ ਐਲਰਜੀ ਹੋ ਸਕਦੀ ਹੈ।

ਮੂੰਗਫਲੀ ਤੋਂ ਬਾਅਦ ਪਾਣੀ ਪੀਣ ਦੇ ਹੋਰ ਮਾੜੇ ਪ੍ਰਭਾਵ
ਮੂੰਗਫਲੀ ਦੇ ਬਾਅਦ ਪਾਣੀ ਪੀਣ ਦੇ ਮਾੜੇ ਪ੍ਰਭਾਵਾਂ ਵਿੱਚ ਗੈਸ, ਬਦਹਜ਼ਮੀ, ਪੇਟ ਦਰਦ, ਕਬਜ਼, ਜ਼ੁਕਾਮ-ਖੰਘ, ਸਾਹ ਲੈਣ ਵਿੱਚ ਮੁਸ਼ਕਲ,ਗਲੇ ਵਿੱਚ ਖਰਾਸ਼ ਵਰਗੀਆਂ ਸਮੱਸਿਆਵਾਂ ਸ਼ਾਮਲ ਹੋ ਸਕਦੀਆਂ ਹਨ। ਹਾਲਾਂਕਿ ਸਿਹਤ ਮਾਹਿਰਾਂ ਦੇ ਅਨੁਸਾਰ, ਮੂੰਗਫਲੀ ਨੂੰ ਸਹੀ ਤਰੀਕੇ ਅਤੇ ਸਹੀ ਮਾਤਰਾ ਵਿੱਚ ਆਪਣੀ ਰੋਜ਼ਾਨਾ ਖੁਰਾਕ ਯੋਜਨਾ ਦਾ ਹਿੱਸਾ ਬਣਾਉਣਾ ਸਿਹਤ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ।

2 thoughts on “ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਅਨੇਕਾਂ ਫਾਇਦੇ ਪਰ ਖਾਣ ਤੋਂ ਬਾਅਦ ਕਦੇ ਵੀ ਨਾ ਕਰੋ ਇਹ ਗਲਤੀ, ਨਹੀਂ ਤਾਂ ਹੋ ਸਕਦਾ ਹੈ ਸਿਹਤ ਨੂੰ ਨੁਕਸਾਨ

Leave a Reply

Your email address will not be published. Required fields are marked *

Modernist Travel Guide All About Cars