ਰੋਜ਼ ਸਵੇਰੇ ਖਾਲੀ ਪੇਟ ਕਰੋ ਗਰਮ ਪਾਣੀ ਦਾ ਸੇਵਨ, ਹੋਣਗੇ ਕਈ ਫਾਇਦੇ…

ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ।
ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵਧਦਾ ਹੈ ਜਿਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਬਿਹਤਰ ਮੈਟਾਬੋਲਿਜ਼ਮ ਦਾ ਮਤਲਬ ਹੈ ਕਿ ਸਰੀਰ ਭੋਜਨ ਨੂੰ ਜਲਦੀ ਹਜ਼ਮ ਕਰੇਗਾ ਅਤੇ ਭਾਰ ਘਟਾਉਣ ਵਿਚ ਵੀ ਮਦਦ ਕਰੇਗਾ। ਗਰਮ ਪਾਣੀ ਪਾਚਨ ਤੰਤਰ ਨੂੰ ਐਕਟਿਵ ਕਰਦਾ ਹੈ ਅਤੇ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਹ ਅੰਤੜੀਆਂ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਅੰਤੜੀਆਂ ਦੀ ਗਤੀ ਵਿਚ ਮਦਦ ਕਰਦਾ ਹੈ।
ਗਰਮ ਪਾਣੀ ਪੀਣ ਨਾਲ ਤੁਸੀਂ ਜ਼ਿਆਦਾ ਦੇਰ ਤਕ ਪੇਟ ਭਰਿਆ ਮਹਿਸੂਸ ਕਰਦੇ ਹੋ ਜਿਸ ਨਾਲ ਤੁਸੀਂ ਘੱਟ ਖਾਂਦੇ ਹੋ ਅਤੇ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਗਰਮ ਪਾਣੀ ਸਰੀਰ ਵਿਚ ਖ਼ੂਨ ਦਾ ਸੰਚਾਰ ਵਧਾਉਂਦਾ ਹੈ ਜਿਸ ਨਾਲ ਚਮੜੀ ਨੂੰ ਜ਼ਿਆਦਾ ਆਕਸੀਜਨ ਮਿਲਦੀ ਹੈ। ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਮੁਹਾਂਸਿਆਂ ਨੂੰ ਘਟਾਉਣ ਵਿਚ ਮਦਦ ਕਰਦਾ ਹੈ।
ਗਰਮ ਪਾਣੀ ਪੀਣ ਨਾਲ ਸਰੀਰ ਨੂੰ ਵੀ ਡੀਟੌਕਸਫ਼ਾਈ ਕੀਤਾ ਜਾਂਦਾ ਹੈ ਜਿਸ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ ਅਤੇ ਚਮੜੀ ’ਤੇ ਨਿਖਾਰ ਆਉਂਦਾ ਹੈ। ਗਰਮ ਪਾਣੀ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ ਅਤੇ ਤੁਹਾਨੂੰ ਬੀਮਾਰੀਆਂ ਤੋਂ ਬਚਾਉਣ ’ਚ ਮਦਦ ਕਰਦਾ ਹੈ। ਗਰਮ ਪਾਣੀ ਪੀਣ ਨਾਲ ਗਲੇ ਦੇ ਦਰਦ ਅਤੇ ਖਰਾਸ਼ ਤੋਂ ਵੀ ਰਾਹਤ ਮਿਲਦੀ ਹੈ, ਖ਼ਾਸ ਕਰ ਕੇ ਜੇ ਤੁਹਾਨੂੰ ਜ਼ੁਕਾਮ ਹੈ। ਗਰਮ ਪਾਣੀ ਪੀਣ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਤੁਸੀਂ ਜ਼ਿਆਦਾ ਸ਼ਾਂਤ ਮਹਿਸੂਸ ਕਰਦੇ ਹੋ। ਇਨ੍ਹਾਂ ਕਾਰਨਾਂ ਕਰ ਕੇ ਸਵੇਰੇ ਖ਼ਾਲੀ ਪੇਟ ਕੋਸਾ ਪਾਣੀ ਪੀਣਾ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।