ਸਿਰਫ਼ ਖਾਣ ‘ਚ ਹੀ ਸਵਾਦ ਨਹੀਂ, ਸਗੋਂ ਸਿਹਤ ਲਈ ਵੀ ਰਾਮਬਾਣ ਹੈ ਪਾਲਕ

Share:

 ਸਰਦੀ ਦਾ ਮੌਸਮ ਆਉਂਦੇ ਹੀ ਮੰਡੀ ਹਰੀਆਂ ਸਬਜ਼ੀਆਂ ਨਾਲ ਭਰ ਜਾਂਦੀ ਹੈ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚੋਂ ਪਾਲਕ ਨੂੰ ਸਭ ਤੋਂ ਖਾਸ ਮੰਨਿਆ ਜਾਂਦਾ ਹੈ। ਪਾਲਕ ਨਾ ਸਿਰਫ਼ ਸਵਾਦ ‘ਚ ਸ਼ਾਨਦਾਰ ਹੈ, ਸਗੋਂ ਸਿਹਤ ਲਈ ਵੀ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ। ਸਰਦੀਆਂ ਵਿੱਚ ਪਾਲਕ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਪਾਲਕ ਇਮਿਊਨਿਟੀ ਵਧਾਉਣ ‘ਚ ਵੀ ਮਦਦਗਾਰ ਹੈ। ਆਓ ਜਾਣਦੇ ਹਾਂ ਸਰਦੀਆਂ ਵਿੱਚ ਪਾਲਕ ਖਾਣ ਦੇ ਫਾਇਦਿਆਂ ਬਾਰੇ…

ਪਾਲਕ ਵਿੱਚ ਪੋਟਾਸ਼ੀਅਮ ਅਤੇ ਨਾਈਟ੍ਰੇਟ ਵਰਗੇ ਤੱਤ ਪਾਏ ਜਾਂਦੇ ਹਨ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਪਾਲਕ ਦਿਲ ਦੀ ਸਿਹਤ ਨੂੰ ਵੀ ਸੁਧਾਰਦੀ ਹੈ। ਜਿਸ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

ਪਾਲਕ ਵਿੱਚ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲਿਕ ਐਸਿਡ, ਵਿਟਾਮਿਨ ਏ, ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਲਈ ਸਰਦੀਆਂ ਵਿੱਚ ਪਾਲਕ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਸਰੀਰ ਤਾਕਤਵਰ ਬਣਦਾ ਹੈ ਅਤੇ ਕਮਜ਼ੋਰੀ ਵੀ ਦੂਰ ਹੋ ਜਾਂਦੀ ਹੈ।

ਪਾਲਕ ਵਿੱਚ ਕੈਲਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ‘ਚ ਮਦਦ ਕਰਦੇ ਹਨ। ਠੰਢ ਦੇ ਮੌਸਮ ਵਿੱਚ ਜੋੜਾਂ ਦੇ ਦਰਦ ਦੀ ਸਮੱਸਿਆ ਵੱਧ ਜਾਂਦੀ ਹੈ। ਅਜਿਹੇ ‘ਚ ਪਾਲਕ ਦਰਦ ਤੋਂ ਰਾਹਤ ਦਿਵਾਉਣ ‘ਚ ਮਦਦਗਾਰ ਹੋ ਸਕਦੀ ਹੈ।

ਇਹ ਵੀ ਪੜ੍ਹੋ…ਇਹ ਸਬਜ਼ੀਆਂ ਹਨ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ

ਸਰਦੀਆਂ ਵਿੱਚ ਜ਼ਿਆਦਾਤਰ ਅਸੀਂ ਗਰਮ ਅਤੇ ਤਲਿਆ ਹੋਇਆ ਖਾਣਾ ਪਸੰਦ ਕਰਦੇ ਹਾਂ, ਪਰ ਅਜਿਹਾ ਭੋਜਨ ਖਾਣ ਨਾਲ ਭਾਰ ਵਧਦਾ ਹੈ। ਪਾਲਕ ਘੱਟ ਕੈਲੋਰੀ ਅਤੇ ਉੱਚ ਫਾਈਬਰ ਵਾਲੀ ਹੁੰਦੀ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰ ਸਕਦੀ ਹੈ। ਪਾਲਕ ਨੂੰ ਤੁਸੀਂ ਜੂਸ ਜਾਂ ਸੂਪ ਦੇ ਰੂਪ ‘ਚ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਸਰਦੀਆਂ ‘ਚ ਜ਼ਿਆਦਾਤਰ ਲੋਕਾਂ ਨੂੰ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੇ ‘ਚ ਪਾਲਕ ‘ਚ ਮੌਜੂਦ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਇਮਿਊਨਿਟੀ ਵਧਾਉਣ ‘ਚ ਮਦਦ ਕਰਦੇ ਹਨ। ਜੇ ਤੁਸੀਂ ਨਿਯਮਿਤ ਤੌਰ ‘ਤੇ ਪਾਲਕ ਖਾਣਾ ਸ਼ੁਰੂ ਕਰ ਦਿੰਦੇ ਹੋ ਤਾਂ ਸਰੀਰ ਬਿਮਾਰੀਆਂ ਨਾਲ ਲੜਨ ਦੇ ਸਮਰੱਥ ਹੋ ਜਾਂਦਾ ਹੈ।

ਪਾਲਕ ‘ਚ ਆਇਰਨ ਪਾਇਆ ਜਾਂਦਾ ਹੈ, ਜੋ ਖੂਨ ਬਣਾਉਣ ‘ਚ ਮਦਦ ਕਰਦਾ ਹੈ। ਦਰਅਸਲ ਠੰਢ ਦੇ ਦਿਨਾਂ ‘ਚ ਆਇਰਨ ਯੁਕਤ ਆਹਾਰ ਦੀ ਜ਼ਰੂਰਤ ਵੱਧ ਜਾਂਦੀ ਹੈ। ਅਜਿਹੇ ‘ਚ ਸਾਨੂੰ ਆਪਣੀ ਖੁਰਾਕ ‘ਚ ਪਾਲਕ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਪਾਲਕ ਅਨੀਮੀਆ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ।

2 thoughts on “ਸਿਰਫ਼ ਖਾਣ ‘ਚ ਹੀ ਸਵਾਦ ਨਹੀਂ, ਸਗੋਂ ਸਿਹਤ ਲਈ ਵੀ ਰਾਮਬਾਣ ਹੈ ਪਾਲਕ

  1. hey there and thank you for your info – I’ve certainly picked up anything new from right here. I did however expertise some technical issues using this website, since I experienced to reload the website a lot of times previous to I could get it to load correctly. I had been wondering if your hosting is OK? Not that I am complaining, but slow loading instances times will often affect your placement in google and can damage your high-quality score if ads and marketing with Adwords. Well I’m adding this RSS to my e-mail and can look out for much more of your respective interesting content. Ensure that you update this again soon..

Leave a Reply

Your email address will not be published. Required fields are marked *

Modernist Travel Guide All About Cars