ਸੁਖਬੀਰ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ

ਅੰਮ੍ਰਿਤਸਰ, 4 ਦਸੰਬਰ 2024 – ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਨਿਭਾਅ ਰਹੇ ਤਨਖਾਹੀਏ ’ਤੇ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਸਰਕਾਰ ਨੂੰ ਵੀ ਸਖ਼ਤ ਤਾੜਨਾ ਕਰਦੇ ਹਾਂ।
ਇਹ ਵੀ ਪੜ੍ਹੋ…ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਚੱਲੀ ਗੋਲੀ, ਵਾਲ – ਵਾਲ ਬਚੇ ਸੁਖਬੀਰ ਬਾਦਲ; ਨਰਾਇਣ ਸਿੰਘ ਚੌੜਾ ਗ੍ਰਿਫਤਾਰ