ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਿੰਦਾ

ਚੰਡੀਗੜ੍ਹ, 4 ਦਸੰਬਰ 2024 – ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਬੁੱਧਵਾਰ ਨੂੰ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕਰ ਰਹੇ ਸੁਖਬੀਰ ਬਾਦਲ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉਹ ਵਾਲ-ਵਾਲ ਬਚ ਗਏ। ਅੱਜ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਵੱਡੀ ਵਾਰਦਾਤ ਨੂੰ ਨਾਕਾਮ ਕਰਨ ’ਤੇ ਪੰਜਾਬ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕੀਤੀ ਹੈ।
ਇਹ ਵੀ ਪੜ੍ਹੋ…ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਚੱਲੀ ਗੋਲੀ, ਵਾਲ – ਵਾਲ ਬਚੇ ਸੁਖਬੀਰ ਬਾਦਲ; ਨਰਾਇਣ ਸਿੰਘ ਚੌੜਾ ਗ੍ਰਿਫਤਾਰ
ਉਨ੍ਹਾਂ ਆਪਣੇ ਐਕਸ ’ਤੇ ਪੋਸਟ ਕੀਤੀ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ, ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਕਾਮਯਾਬੀ ਹਾਸਿਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ।