ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਮੋਹਾਲੀ, 9 ਦਸੰਬਰ 2024 – ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ, ਨਿੱਜੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀਆਂ 24 ਤੋਂ 31 ਦਸੰਬਰ ਤੱਕ ਹੋਣਗੀਆਂ। ਇਸ ਸੰਬੰਧੀ ਜਾਰੀ ਪੱਤਰ ਵਿਚ ਪੰਜਾਬ ਸਰਕਾਰ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਜਾਰੀ ਕਰ ਦਿੱਤੇ ਗਏ ਹਨ।



Your point of view caught my eye and was very interesting. Thanks. I have a question for you.