ਦਿੱਲੀ ਦੇ ਚਾਰ ਸਕੂਲਾਂ ਨੂੰ ਮੁੜ ਮਿਲੀ ਬੰਬ ਦੀ ਧਮਕੀ
ਨਵੀਂ ਦਿੱਲੀ, 13 ਦਸੰਬਰ 2024 – ਅੱਜ ਸਵੇਰੇ ਮੁੜ ਦਿੱਲੀ ਦੇ ਚਾਰ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਭੇਜੀ ਗਈ ਹੈ। ਜਾਣਕਾਰੀ ਮੁਤਾਬਕ ਈਸਟ ਆਫ ਕੈਲਾਸ਼ ਡੀਪੀਐਸ, ਸਲਵਾਨ ਸਕੂਲ, ਮਾਡਰਨ ਸਕੂਲ, ਕੈਂਬਰਿਜ ਸਕੂਲ ਵਿੱਚ ਬੰਬ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਦਾ ਪਹਿਲਾ ਕਾਲ ਸਵੇਰੇ ਸਾਢੇ ਚਾਰ ਵਜੇ ਆਇਆ। ਇਸ ਤੋਂ ਬਾਅਦ ਸਕੂਲਾਂ ਨੂੰ ਈਮੇਲ ਭੇਜ ਕੇ ਦੱਸਿਆ ਗਿਆ ਕਿ ਉੱਥੇ ਬੰਬ ਰੱਖੇ ਗਏ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਵਿਸਫੋਟ ਕਰ ਦਿੱਤਾ ਜਾਵੇਗਾ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਅਤੇ ਪੁਲਿਸ ਮੌਕੇ ’ਤੇ ਮੌਜੂਦ ਹਨ। ਹਾਲਾਂਕਿ ਟੀਮ ਨੂੰ ਕਿਤੇ ਵੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਇਸ ਤੋਂ ਪਹਿਲਾਂ ਵੀ ਦਿੱਲੀ ਦੇ ਵੱਖ-ਵੱਖ ਸਕੂਲਾਂ ਨੂੰ ਇਸ ਤਰ੍ਹਾਂ ਦੇ ਧਮਕੀ ਭਰੇ ਈ-ਮੇਲ ਭੇਜੇ ਗਏ ਸਨ। ਜਾਂਚ ਦੌਰਾਨ ਮੇਲ ’ਚ ਦਿੱਤੀ ਗਈ ਜਾਣਕਾਰੀ ਝੂਠੀ ਪਾਈ ਗਈ ਸੀ। ਜਾਣਕਾਰੀ ਅਨੁਸਾਰ ਇਸ ਵਾਰ ਭੇਜੀ ਗਈ ਈ-ਮੇਲ ’ਚ ਮਾਪੇ ਅਧਿਆਪਕ ਮਿਲਣੀ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਸੇ ਨੇ ਇਹ ਈ-ਮੇਲ ਭੇਜ ਕੇ ਜਾਣ-ਬੁੱਝ ਕੇ ਕੋਈ ਸ਼ਰਾਰਤ ਤਾਂ ਨਹੀਂ ਕੀਤੀ।
ਇਹ ਵੀ ਪੜ੍ਹੋ…ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ