ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

Share:

ਬਠਿੰਡਾ 25 ਦਸੰਬਰ 2024 – ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

    ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਚ ਚੱਲ ਰਹੇ ਵੱਖ-ਵੱਖ ਸਕਿੱਲ ਕੇਂਦਰਾਂ ਤੋਂ ਇਲਾਵਾ ਟੈਕਨੀਕਲ ਸੰਸਥਾਵਾਂ ਦੁਆਰਾ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਨਾਉਣ ਲਈ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਰਿਵਿਊ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸ਼ਕਿੱਲ ਸਬੰਧੀ ਉਦਯੋਗਾਂ ਦੀ ਮੰਗ ਦੇ ਸੰਬੰਧ ਵਿੱਚ ਵੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਨੈਸ਼ਨਲ ਅੱਪਰੇਨਟਸਿਪ ਪ੍ਰੋਮੋਸ਼ਨ ਸਕੀਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਪੰਜਾਬ ਹੁਨਰ ਵਿਕਾਸ ਯੋਜਨਾ ਤਹਿਤ ਬਠਿੰਡਾ ਜ਼ਿਲ੍ਹੇ ਦੇ ਚਾਰ ਰੂਰਲ ਸਕਿੱਲ ਕੇਂਦਰਾਂ ਵਿਚ ਸ਼ੁਰੂ ਹੋਣ ਵਾਲੇ ਮੁਫ਼ਤ FTNS ਦੀ ਟ੍ਰੇਨਿੰਗ ਕੋਰਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਟ੍ਰੇਨਿੰਗ ਕੋਰਸ ਦੌਰਾਨ ਕੋਈ ਵੀ 14 ਸਾਲ ਦਾ ਕੈਂਡੀਡੇਟ ਜਿਸ ਕੋਲ ਆਪਣਾ ਅਧਾਰ ਕਾਰਡ ਹੋਵੇ ਭਾਗ ਲੈ ਸਕਦਾ ਹੈ। ਇਸ ਤੋਂ ਇਲਾਵਾ ਸਥਾਨਕ ਜਨਾਨਾ ਜੇਲ ਅਤੇ ਮਾਡਰਨ ਜੇਲ ਵਿਚ ਕੈਦੀਆਂ ਲਈ ਸ਼ੁਰੂ ਹੋ ਰਹੀ ਸਕਿੱਲ ਟ੍ਰੇਨਿੰਗ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਹ ਵੀ ਪੜ੍ਹੋ…PSPCL ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਮੌਕੇ ਜ਼ਿਲ੍ਹਾ ਇੰਚਾਰਜ ਸਕਿੱਲ ਡਿਵੈਲਪਮੈਂਟ ਮੈਡਮ ਗਗਨ ਸ਼ਰਮਾ, ਡੀਡੀਐਫ ਸ਼੍ਰੀ ਸੁਜੀਤ ਕਿਸ਼ਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

One thought on “ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

  1. tải 888slot tự hào là thương hiệu giải trí trực tuyến hàng đầu, vận hành dưới sự giám sát nghiêm ngặt của tổ chức PAGCOR. Chúng tôi cam kết duy trì một môi trường cá cược minh bạch và thượng tôn pháp luật. TONY01-12

Leave a Reply

Your email address will not be published. Required fields are marked *

Modernist Travel Guide All About Cars