ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ, 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
ਨਵੀਂ ਦਿੱਲੀ, 27 ਦਸੰਬਰ 2024 – ਭਾਰਤ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਦਾ ਬੀਤੀ ਰਾਤ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ।