ਕੇਂਦਰੀ ਮੰਤਰੀ ਵੱਲੋਂ ਡਾ. ਭੀਮ ਰਾਓ ਅੰਬੇਦਕਰ ਖਿਲਾਫ਼ ਦਿੱਤੇ ਬਿਆਨ ਤੋਂ ਭੜਕੀ ਕਾਂਗਰਸ ਨੇ ਸੜਕਾਂ ਤੇ ਕੀਤਾ ਰੋਸ ਮਾਰਚ, ਮੰਗਿਆ ਅਸਤੀਫਾ

Share:

-ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਦੇਸ਼ ਸੰਵਿਧਾਨ ਨਾਲ ਚੱਲੇਗਾ ਆਰਐਸਐਸ ਦੇ ਵਿਧਾਨ ਨਾਲ ਨਹੀਂ ਜੈ ਬਾਪੂ ਜੈ ਭੀਮ ਜੈ ਸੰਵਿਧਾਨ ਦੇ ਬੈਨਰ ਹੇਠ ਪ੍ਰਦਰਸ਼ਨ

-ਕੇਂਦਰੀ ਗ੍ਰਿਹ ਮੰਤਰੀ ਨੂੰ ਕਰੋ ਬਰਖਾਸਤ ਪ੍ਰਧਾਨ ਮੰਤਰੀ ਮੰਗਣ ਦੇਸ਼ ਵਾਸੀਆਂ ਤੋਂ ਮਾਫੀ : ਅਰਵਿੰਦ ਡਾਲਵੀਆਂ

ਬਠਿੰਡਾ, 23ਜਨਵਰੀ 2025 – ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਦੀਆਂ ਸੜਕਾਂ ਤੇ ਕਾਂਗਰਸ ਪਾਰਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਸੜਕਾਂ ਤੇ ਉਤਰ ਜਿਲ੍ਹਾ ਪੱਧਰ ਤੇ ਜ਼ਬਰਦਸਤ ਪ੍ਰਦਰਸ਼ਨ ਕੀਤੇ ਗਏ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਅਤੇ ਪ੍ਰਧਾਨ ਮੰਤਰੀ ਤੋਂ ਮਾਫੀ ਮੰਗਣ ਦੀ ਮੰਗ ਕੀਤੀ ਗਈ। ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ਤੇ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਸਮੁੱਚੀ ਲੀਡਰਸ਼ਿਪ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਪਾਰਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਅਤੇ ਪ੍ਰਧਾਨ ਮੰਤਰੀ ਤੋਂ ਦੇਸ਼ ਵਾਸੀਆਂ ਤੋਂ ਮਾਫੀ ਮੰਗਣ ਦੀ ਮੰਗ ਨੂੰ ਲੈ ਕੇ ‘ਦੇਸ਼ ਸੰਵਿਧਾਨ ਨਾਲ ਚੱਲੇਗਾ, ਆਰਐਸਐਸ ਦੇ ਵਿਧਾਨ ਨਾਲ ਨਹੀਂ’ ‘ਜੈ ਬਾਪੂ ਜੈ ਭੀਮ ਜੈ ਸੰਵਿਧਾਨ’ ਦੇ ਨਾਰਿਆਂ ਨਾਲ ਪ੍ਰਦਰਸ਼ਨ ਕੀਤਾ ਤੇ ਸੜਕਾਂ ਤੇ ਰੋਸ ਮਾਰਚ ਕਰਦੇ ਹੋਏ ਕੇਂਦਰ ਸਰਕਾਰ ਤੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਬਠਿੰਡਾ ਇੰਚਾਰਜ ਅਰਵਿੰਦ ਡਾਲਵੀਆ ਵਿਸ਼ੇਸ਼ ਤੌਰ ਤੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ । ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਡਾਲਵੀਆ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੋਕ ਸਭਾ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਖਿਲਾਫ ਗਲਤ ਬਿਆਨਬਾਜੀ ਕੀਤੀ ਹੈ ਜਿਸ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ ਕਿਉਂਕਿ ਡਾਕਟਰ ਭੀਮ ਰਾਓ ਅੰਬੇਦਕਰ ਸੰਵਿਧਾਨ ਦੇ ਨਿਰਮਾਤਾ ਹਨ। ਜਿਨਾਂ ਨੇ ਹਰ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸੰਵਿਧਾਨ ਬਣਾਇਆ । ਪਰ ਭਾਜਪਾ ਸਰਕਾਰ ਸੰਵਿਧਾਨ ਨੂੰ ਤੋੜ ਕੇ ਆਪਣਾ ਰਾਜ ਬਣਾਉਣਾ ਚਾਹੁੰਦੀ ਹੈ ਜੋ ਕਦੇ ਵੀ ਮਨਜ਼ੂਰ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ, ਸ਼੍ਰੀਮਤੀ ਸੋਨੀਆ ਗਾਂਧੀ, ਸ਼੍ਰੀਮਤੀ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹਮੇਸ਼ਾ ਹੀ ਸੰਵਿਧਾਨ ਦੀ ਚੜਦੀ ਕਲਾ ਅਤੇ ਰਾਖੀ ਲਈ ਕਾਂਗਰਸ ਸੜਕਾਂ ਤੇ ਆਉਂਦੀ ਰਹੇਗੀ।

ਅੱਜ ਵੀ ਅਮਿਤ ਸ਼ਾਹ ਦੀ ਬਿਆਨਬਾਜੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੰਗ ਕਰਦੇ ਹਾਂ ਕਿ ਉਹਨਾਂ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕੀਤਾ ਜਾਵੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਦੇ ਬਿਆਨ ਤੇ ਦੇਸ਼ ਵਾਸੀਆਂ ਤੋਂ ਮਾਫੀ ਮੰਗਣ ਨਹੀਂ ਤਾਂ ਫਿਰ ਆਉਂਦੇ ਦਿਨਾਂ ਵਿੱਚ ਹੋਰ ਜਬਰਦਸਤ ਪ੍ਰਦਰਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਭਾਜਪਾ ਦੀ ਸੋਚ ਆਰਐਸਐਸ ਨੂੰ ਬੜਾਵਾ ਦੇ ਕੇ ਰਾਮ ਰਾਜ ਬਣਾਉਣ ਦੀ ਹੈ ਜਦੋਂ ਕਿ ਦੇਸ਼ ਵਿੱਚ ਸੰਵਿਧਾਨ ਦੀ ਰਾਖੀ ਕਰਨਾ ਹਰ ਵਰਗ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਤੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਏ।

3 thoughts on “ਕੇਂਦਰੀ ਮੰਤਰੀ ਵੱਲੋਂ ਡਾ. ਭੀਮ ਰਾਓ ਅੰਬੇਦਕਰ ਖਿਲਾਫ਼ ਦਿੱਤੇ ਬਿਆਨ ਤੋਂ ਭੜਕੀ ਕਾਂਗਰਸ ਨੇ ਸੜਕਾਂ ਤੇ ਕੀਤਾ ਰੋਸ ਮਾਰਚ, ਮੰਗਿਆ ਅਸਤੀਫਾ”

  1. [7258]Kombo99: Link Alternatif Daftar dan Slot Gacor Dana,Kombo99 menyediakan link alternatif resmi untuk daftar akun dan main slot gacor dana tanpa potongan. Download apk casino terpercaya dan mulai bermain sekarang. visit: kombo99

Leave a Reply

Your email address will not be published. Required fields are marked *

Modernist Travel Guide All About Cars