ਹੁਣ ਪੰਜਾਬੀ ‘ਚ ਆਉਣਗੇ ਬਿਜਲੀ ਦੇ ਬਿੱਲ…

ਚੰਡੀਗੜ, 24 ਜਨਵਰੀ 2025 – ਪੰਜਾਬ ਬਿਜਲੀ ਬੋਰਡ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿੱਚ ਮਿਲਣ ਲੱਗੇ ਹਨ। ਦਰਅਸਲ, ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ। ਹੁਣ ਪੰਜਾਬ ’ਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ‘ਚ ਆਉਣਗੇ । ਪਹਿਲਾਂ ਅੰਗਰੇਜ਼ੀ ਭਾਸ਼ਾ ਵਿਚ ਬਿੱਲ ਆਉਂਦੇ ਸੀ , ਇਸ ਨਾਲ ਪਿੰਡ ਵਿਚ ਕੋਈ ਲੋਕਾਂ ਨੂੰ ਇਸ ਨੂੰ ਪੜ੍ਹਨ ਵਿਚ ਦਿੱਕਤ ਆਉਂਦੀ ਸੀ। ਕਿਉਂਕਿ ਇਨ੍ਹਾਂ ਬਿੱਲਾਂ ਵਿਚ ਕਈ ਤਰ੍ਹਾਂ ਦੇ ਟੈਕਸ ਲਿਖੇ ਹੁੰਦੇ ਹਨ, ਜੋ ਕਈ ਲੋਕਾਂ ਦੀ ਸਮਝ ਤੋਂ ਬਾਹਰ ਹੁੰਦੇ ਸੀ। ਉਨ੍ਹਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹੁਣ ਪੰਜਾਬ ਵਿਚ ਪੰਜਾਬੀ ਵਿੱਚ ਬਿੱਲ ਆਉਣਗੇ । ਅੰਗਰੇਜ਼ੀ ਦੇ ਚਾਹਵਾਨ ਮੀਟਰ ਰੀਡਰ ਤੋਂ ਅੰਗਰੇਜ਼ੀ ਭਾਸ਼ਾ ਵਿਚ ਬਿੱਲ ਮੰਗਵਾ ਸਕਦੇ ਹਨ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਅਨੁਸਾਰ ਪੰਜਾਬ ਬਿਜਲੀ ਬੋਰਡ ਦੇ ਵੱਲੋਂ ਆਪਣੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਕਿ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣ। ਹੁਣ ਬਿੱਲ ਪੰਜਾਬੀ ਭਾਸ਼ਾ ਵਿੱਚ ਵੀ ਬਿੱਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਮਿਲਣਗੇ ਤਾਂ ਜੋ ਇਹ ਬਿੱਲ ਆਮ ਲੋਕਾਂ ਦੇ ਸਮਝ ਆ ਸਕਣ।
ਇਹ ਵੀ ਪੜ੍ਹੋ…ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਗੌਰਵ ਯਾਦਵ