ਹਲਕਾ ਮਜੀਠਾ ਦੇ 6 ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: ਦਰਜਨ ਤੋਂ ਵੱਧ ਮੌਤਾਂ, ਮਾਸਟਰਮਾਈਂਡ ਸਣੇ 5 ਗ੍ਰਿਫ਼ਤਾਰ
ਅੰਮ੍ਰਿਤਸਰ, 13 ਮਈ 2025 – ਹਲਕਾ ਮਜੀਠਾ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੌਕੇ ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕੁੱਝ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਅੱਜ ਸਵੇਰੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਸਿਵਲ ਸਰਜਨ ਅੰਮ੍ਰਿਤਸਰ ਕਿਰਨਪ੍ਰੀਤ ਕੌਰ, , ਐਸਡੀਐਮ ਮਜੀਠਾ ਡਾਕਟਰ ਹਰਨੂਰ ਕੌਰ ਢਿੱਲੋ, ਤਹਸੀਲਦਾਰ ਅਸੀਸ ਪਾਲ, ਡੀਐਸਪੀ ਇੰਦਰਜੀਤ ਸਿੰਘ, ਡੀਐਸਪੀ ਅਮੋਲਕ ਸਿੰਘ , ਐਸਐਮਓ ਮਜੀਠਾ ਸਤਨਾਮ ਸਿੰਘ, ਐਸਐਮਓ ਥ੍ਰੀਰੇਵਾਲ ਤੇ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਹੋਰ ਸਬੰਧਿਤ ਅਧਿਕਾਰੀਆਂ ਵਲੋਂ ਪੀੜਤ ਪਿੰਡਾਂ ਵਿੱਚ ਜਿੰਨਾਂ ਵਿੱਚ ਭੰਗਾਲੀ ਕਲਾਂ, ਮਰੜੀ ਕਲਾ, ਥਰੀਏਵਾਲ, ਪਤਾਲਪੁਰੀ, ਤਲਵੰਡੀ ਖੁੰਮਣ ਆਦਿ ਵਿੱਚ ਪੀੜਤ ਪਰਿਵਾਰਾਂ ਤਕ ਪਹੁੰਚ ਕੀਤੀ ਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਡੀਸੀ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਉਕਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨਾਲ ਮਿਲਕੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਪਿੰਡ ਦੇ ਸ਼ਰਾਬ ਪੀਣ ਦੇ ਆਦੀ ਲੋਕਾਂ ਦਾ ਪਤਾ ਕਰਨ ਅਤੇ ਜੇਕਰ ਉਨ੍ਹਾਂ ਨੇ ਬੀਤੀ ਰਾਤ ਉਕਤ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਹਨਾਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਮੌਤਾਂ ਦੀ ਹੋਰ ਰੇਸ਼ੋ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਸਾਰੀ ਘਟਨਾ ਸਬੰਧੀ ਪੁਲਿਸ ਦਾ ਵੱਡਾ ਐਕਸ਼ਨ ਵੇਖਣ ਨੂੰ ਵੀ ਮਿਲਿਆ ਅਤੇ ਜ਼ਹਿਰੀਲੀ ਸ਼ਰਾਬ ਦੇ ਮੁੱਖ ਮੁਲਜਮ ਪ੍ਰਭਜੀਤ ਅਤੇ ਉਸਦੇ ਭਰਾ ਸਮੇਤ ਪੰਜ ਦੀ ਗ੍ਰਿਫ਼ਤਾਰੀ ਕਰ ਲਈ ਗਈ।
ਐਸਐਸਪੀ ਅੰਮ੍ਰਿਤਸਰ ਦਿਹਾਤੀ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਫਆਈਆਰ ਨੰਬਰ 42 ਮਿਤੀ 13/5/25, ਧਾਰਾ 105 ਬੀਐਨਐਸ ਅਤੇ 61ਏ ਆਬਕਾਰੀ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿਚ ਮੁੱਖ ਦੋਸ਼ੀ ਪ੍ਰਭਜੀਤ ਸਿੰਘ ਤੋਂ ਇਲਾਵਾ ਉਸ ਦਾ ਭਰਾ ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਸਰਾਏ, ਵਾਸੀ ਮੜੀ ਕਲਾਂ, ਗੁਰਜੰਟ ਸਿੰਘ, ਨਿੰਦਰ ਕੌਰ ਪਤਨੀ ਜੀਤਾ, ਵਾਸੀ ਥਰੇਨਵਾਲ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਮਾਮਲੇ ‘ਤੇ ਬੋਲਦਿਆਂ ਐਸਐਸਪੀ ਦਿਹਾਤੀ ਨੇ ਕਿਹਾ ਕਿ ਪੂਰੇ ਨਕਲੀ ਸ਼ਰਾਬ ਨੈੱਟਵਰਕ ਦੀ ਜਾਂਚ ਜਾਰੀ ਹੈ । ਸ਼ਰਾਬ ਮਾਫੀਆ ਨੂੰ ਬਖਸ਼ਿਆ ਨਹੀਂ ਜਾਵੇਗਾ ।


Need the IN999 app? in999download is the place to get it! Fast, easy, and haven’t had any problems with the download itself. Get the app here: in999download.
If you’re into card games, 3pattiokgame might be one worth checking out. Smooth enough graphics and interface. Could use some more options on the lobby UI. Check it out here 3pattiokgame.
GA6789Bet, you’re a bit of a hidden gem! Found you through a friend. The sports betting section is surprisingly comprehensive. Customer service is responsive. If you’re looking for variety in betting platforms, check them out: ga6789bet