ਚੋਣ ਕਮਿਸ਼ਨ ਵੱਲੋਂ DSP ਜਸਬੀਰ ਸਿੰਘ ਨੂੰ ਹਟਾਉਣ ਦੇ ਹੁਕਮ
ਡੇਰਾ ਬਾਬਾ ਨਾਨਕ, 12 ਨਵੰਬਰ 2024 :- ਚੋਣ ਕਮਿਸ਼ਨ ਨੇ ਡੇਰੇ ਬਾਬਾ ਨਾਨਕ ਵਿਚ ਤਾਇਨਾਤ ਡੀ.ਐਸ.ਪੀ. ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਦੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਡੀ.ਐਸ.ਪੀ. ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਮੁਕਤ ਕੀਤਾ ਜਾਵੇ ਅਤੇ ਡੇਰਾ ਬਾਬਾ ਨਾਨਕ ਵਿਚ ਇਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਇਆ ਜਾਵੇ।
ਦੱਸ ਦਈਏ ਕਿ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿਚ ਡੀਐਸਪੀ ਉਤੇ ਦੋਸ਼ ਲਾਏ ਸਨ, ਜਿਸ ਪਿੱਛੋਂ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਵਿਚ 20 ਨਵੰਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸ ਲਈ ਇਥੇ ਚੋਣ ਜ਼ਾਬਤਾ ਲੱਗਾ ਹੋਇਆ ਹੈ।