ਔਰਤਾਂ ‘ਤੇ ਟਿੱਪਣੀ ਮਾਮਲੇ ‘ਚ ਸਾਬਕਾ CM ਚਰਨਜੀਤ ਚੰਨੀ ਨੇ ਮੰਗੀ ਮੁਆਫ਼ੀ

ਜਲੰਧਰ, 19 ਨਵੰਬਰ 2024 – ਔਰਤਾਂ ‘ਤੇ ਵਿਵਾਦਤ ਟਿੱਪਣੀ ਮਾਮਲੇ ‘ਚ ਸਾਬਕਾ CM ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗੀ ਲਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫ਼ੀ ਮੰਗਦਾ ਹਾਂ। ਮੈਂ ਤਾਂ ਇਕ ਚੁਟਕਲਾ ਸੁਣਾਇਆ ਸੀ ਜਿਸ ਨੂੰ ਮੁਦਾ ਬਣਾ ਲਿਆ ਗਿਆ। ਮਹਿਲਾ ਕਮਿਸ਼ਨ ਨੇ ਅੱਜ ਚਰਨਜੀਤ ਚੰਨੀ ਨੂੰ ਮੁਹਾਲੀ ਦਫ਼ਤਰ ‘ਚ ਤਲਬ ਕੀਤਾ ਸੀ ਪਰ ਅੱਜ ਉਹ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ । ਇਸ ‘ਤੇ ਮਹਿਲਾ ਕਮਿਸ਼ਨ ਨੇ ਕਿਹਾ ਕਿ ਚਰਨਜੀਤ ਚੰਨੀ ਨੂੰ ਦੁਬਾਰਾ ਨੋਟਿਸ ਜਾਰੀ ਕਰੇਗਾ । ਉਨ੍ਹਾਂ ਨੇ ਮਹਿਲਾਵਾਂ ਦੇ ਸਨਮਾਨ ਨੂੰ ਠੇਸ ਪਹੁੰਚਾਈ ਹੈ।