ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

Share:

ਚੰਡੀਗੜ੍ਹ, 21 ਨਵੰਬਰ 2024 – ਟੈਂਡਰ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਏ ਹਨ। ਉਨ੍ਹਾਂ ਵਲੋਂ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਅੱਜ ਸੁਣਵਾਈ ਹੋਵੇਗੀ। ਉਹ ਅਗਸਤ ਵਿਚ ਪੁੱਛਗਿੱਛ ਲਈ ਜਲੰਧਰ ਸਥਿਤ ਈ.ਡੀ. ਦਫ਼ਤਰ ਗਏ ਸਨ, ਇਸ ਤੋਂ ਬਾਅਦ ਈ.ਡੀ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਉਦੋਂ ਤੋਂ ਉਹ ਜੇਲ੍ਹ ਵਿਚ ਹਨ। ਇਸ ਤੋਂ ਪਹਿਲਾਂ ਈ.ਡੀ. ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਦੱਸ ਦੇਈਏ ਕਿ ਸਾਲ 2022 ’ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।

Leave a Reply

Your email address will not be published. Required fields are marked *