ਸਰਕਾਰੀ ਸਕੂਲ ਦੀ ਅਧਿਆਪਕਾ ਦਾ ਸ਼ਰੇਆਮ ਕਤਲ, ਸਕੂਲ ‘ਚ ਕੀਤਾ ਚਾਕੂ ਨਾਲ ਹਮਲਾ

Share:

ਤੰਜਾਵੁਰ, 22 ਨਵੰਬਰ 2024 – ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਦੇ ਮੱਲੀਪੱਟੀਨਮ ਸਥਿਤ ਸਰਕਾਰੀ ਸਕੂਲ ਵਿੱਚ ਵਾਪਰੀ ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਸਕੂਲ ਵਿੱਚ ਹੀ ਇੱਕ ਅਧਿਆਪਕਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਸਕੂਲ ਦੇ ਵਿਹੜੇ ‘ਚ ਇਕ ਨੌਜਵਾਨ ਨੇ ਅਧਿਆਪਕਾ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਅਧਿਆਪਕਾ ਨੇ ਨੌਜਵਾਨ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਗੁੱਸੇ ‘ਚ ਆਏ ਨੌਜਵਾਨਾਂ ਨੇ ਅਧਿਆਪਕਾ ‘ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਰਕਾਰੀ ਸਕੂਲ ਦੀ ਚਾਰਦੀਵਾਰੀ ਵਿੱਚ ਅਧਿਆਪਕਾ ਦਾ ਚਾਕੂ ਨਾਲ ਵਾਰ ਕਰਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਨੌਜਵਾਨ ਨੇ ਆਪਣੇ ਸਾਥੀਆਂ ਦੇ ਸਾਹਮਣੇ ਸਕੂਲ ਸਟਾਫ ਰੂਮ ਵਿੱਚ ਅਧਿਆਪਕਾ ਨੂੰ ਕਈ ਵਾਰ ਚਾਕੂ ਮਾਰਿਆ। ਗੰਭੀਰ ਜ਼ਖਮੀ ਅਧਿਆਪਕਾ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਧਿਆਪਕਾ ਦੇ ਕਤਲ ਕਾਰਨ ਸਥਾਨਕ ਲੋਕਾਂ ਵਿੱਚ ਗੁੱਸਾ ਹੈ। ਤਾਮਿਲਨਾਡੂ ਦੇ ਸਕੂਲ ਸਿੱਖਿਆ ਮੰਤਰੀ ਅਨਬਿਲ ਮਹੇਸ਼ ਪੋਯਾਮੋਝੀ ਨੇ ਵੀ ਮੱਲੀਪੱਟਨਮ ਦੇ ਸਰਕਾਰੀ ਹਾਇਰ ਸੈਕੰਡਰੀ ਸਕੂਲ ਦੀ ਅਧਿਆਪਕਾ ਰਮਾਨੀ ‘ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਸ਼ੇਅਰ ਕਰਕੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਅਧਿਆਪਕ ਦੇ ਕਤਲ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਧਿਆਪਕਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਦੋਸ਼ੀ ਹਮਲਾਵਰ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਸੀਂ ਅਧਿਆਪਕਾ ਰਮਾਨੀ ਦੇ ਦੁਖੀ ਪਰਿਵਾਰ, ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।

ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਪਹਿਲੀ ਨਜ਼ਰੇ ਇਹ ਕਹਿ ਰਹੀ ਹੈ ਕਿ ਨਿੱਜੀ ਕਾਰਨ ਹੋ ਸਕਦੇ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਧਿਆਪਕਾ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

One thought on “ਸਰਕਾਰੀ ਸਕੂਲ ਦੀ ਅਧਿਆਪਕਾ ਦਾ ਸ਼ਰੇਆਮ ਕਤਲ, ਸਕੂਲ ‘ਚ ਕੀਤਾ ਚਾਕੂ ਨਾਲ ਹਮਲਾ

  1. The heart of your writing while appearing reasonable initially, did not really work well with me after some time. Somewhere throughout the sentences you managed to make me a believer but only for a very short while. I still have a problem with your leaps in logic and one might do nicely to fill in all those gaps. In the event you can accomplish that, I would definitely be fascinated.

Leave a Reply

Your email address will not be published. Required fields are marked *

Modernist Travel Guide All About Cars