ਸੁਲਤਾਨਪੁਰ ਲੋਧੀ : ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Share:

ਸੁਲਤਾਨਪੁਰ ਲੋਧੀ, 22 ਨਵੰਬਰ 2024 – ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ(murder) ਕਰ ਦਿੱਤਾ ਗਿਆ ਹੈ। ਜਦ ਕਿ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ (Civil Hospital Kapurthla)ਵਿਖੇ ਜੇਰੇ ਇਲਾਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਉੱਤੇ ਵੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਹੋਇਆ ਹੈ। 

ਮ੍ਰਿਤਕ ਨੌਜਵਾਨ ਹਨੀ ਕੁਮਾਰ ਉਰਫ ਨੰਨੂ ਭਾਰਤੀ ਜਨਤਾ ਪਾਰਟੀ (BJP) ਦੇ ਯੁਵਾ ਮੋਰਚਾ ਵਿੰਗ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ, ਜਿਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਅਤੇ ਪੰਜ ਛੇ ਨੌਜਵਾਨਾਂ ਉੱਤੇ ਕਤਲ ਕਰਨ ਦੇ ਇਲਜ਼ਾਮ ਲੱਗ ਰਹੇ ਹਨ। 

ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। 

ਉਧਰ ਇਸ ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿਚ ਚੀਕ ਚਿਹਾੜਾ ਪੈ ਗਿਆ। ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।  ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। 

ਉੱਥੇ ਹੀ ਮੌਕੇ ਤੇ ਵੱਡੀ ਗਿਣਤੀ ਦੇ ਵਿਚ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਉਹਨਾਂ ਵੱਲੋਂ ਛਾਪੇਮਾਰੀ ਆਰੰਭ ਦਿੱਤੀ ਗਈ ਹੈ। ਡੀਐਸਪੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਆਰੋਪੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਏਗਾ।

4 thoughts on “ ਸੁਲਤਾਨਪੁਰ ਲੋਧੀ : ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

  1. Thank you for some other informative blog. The place else could I get that type of info written in such an ideal method? I’ve a project that I am just now running on, and I’ve been at the look out for such info.

  2. Does your blog have a contact page? I’m having problems locating it but, I’d like to shoot you an e-mail. I’ve got some creative ideas for your blog you might be interested in hearing. Either way, great blog and I look forward to seeing it develop over time.

Leave a Reply

Your email address will not be published. Required fields are marked *

Modernist Travel Guide All About Cars