ਕਿਸਾਨਾਂ ਵਲੋਂ ਦੂਜੇ ਦਿਨ ਵੀ ਸੰਘਰਸ਼ ਜਾਰੀ
ਬਠਿੰਡਾ, 23 ਨਵੰਬਰ 2024 – ਬੀਤੇ ਕੱਲ੍ਹ ਪਿੰਡ ਦੁਨੇਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਈ ਜਾ ਰਹੀ ਸੜਕ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦੇ ਜਵਾਨਾਂ ਵਿਚਕਾਰ ਹੋਈ ਝੱੜਪ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਜਦੋਂ ਕਿਸਾਨਾਂ ਨੂੰ ਧਰਨੇ ਵਾਲੀ ਥਾਂ ’ਤੇ ਜਾਣ ਤੋਂ ਰੋਕਿਆ ਗਿਆ ਤਾਂ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ। ਤਕਰਾਰ ਇੰਨਾ ਵੱਧ ਗਿਆ ਸੀ ਕਿ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਪੰਜਾਬ ਪੁਲਿਸ ਵਲੋਂ ਅਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ ਤਾਂ ਇਸੇ ਨੂੰ ਲੈ ਕੇ ਅੱਜ ਦੂਜੇ ਦਿਨ ਪਿੰਡ ਦੁਨੇਵਾਲਾ ਵਿਖੇ ਬੀ.ਕੇ.ਯੂ. ਉਗਰਾਹਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤੌਰ ’ਤੇ ਇਸ ਧਰਨੇ ਵਿਚ ਪਹੁੰਚੇ ਅਤੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਇਸੇ ਤਰ੍ਹਾਂ ਸਾਡੀ ਯੂਨੀਅਨ ਵਲੋਂ ਸੰਘਰਸ਼ ਲਗਾਤਾਰ ਜਾਰੀ ਰਹੇਗਾ।