ਗੂਗਲ Map ਅਨੁਸਾਰ ਚਲਾ ਰਹੇ ਸੀ ਕਾਰ, ਅੱਗੇ ਟੁੱਟਾ ਹੋਇਆ ਸੀ ਪੁਲ, 2 ਸਕੇ ਭਰਾਵਾਂ ਸਣੇ 3 ਦੀ ਮੌਤ
ਬਰੇਲੀ, 25 ਨਵੰਬਰ 2024 – ਕਈ ਵਾਰ ਗੂਗਲ ਮੈਪ ਵੀ ਧੋਖਾ ਦੇ ਸਕਦਾ ਹੈ । ਅਜਿਹਾ ਹੀ ਹੋਇਆ ਕੁੱਝ ਲੋਕਾਂ ਨਾਲ ਜੋ ਗੂਗਲ ਮੈਪ ਵੇਖ ਕੇ ਗੱਡੀ ਦੌੜਾਂਦੇ ਜਾ ਰਹੇ ਸਨ ਪਰ ਉਨ੍ਹਾਂ ਨੂੰ ਨਹੀ ਸੀ ਪਤਾ ਕਿ ਅੱਗੇ ਪੁੱਲ ਖ਼ਤਮ ਹੋ ਰਿਹਾ ਹੈ। ਦਰਅਸਲ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਨਿਰਮਾਣ ਅਧੀਨ ਪੁਲ ‘ਤੇ ਚੜ੍ਹੀ ਕਾਰ ਰਾਮਗੰਗਾ ਨਦੀ ‘ਚ ਜਾ ਡਿੱਗੀ। ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਮਗੰਗਾ ਨਦੀ ‘ਤੇ ਬਣਿਆ ਪੁਲ ਟੁੱਟਿਆ ਹੋਇਆ ਸੀ। ਡਰਾਈਵਰ ਗੂਗਲ ਮੈਪ ਦੀ ਮਦਦ ਨਾਲ ਗੱਡੀ ਚਲਾ ਰਿਹਾ ਸੀ। ਜਦੋਂ ਤੱਕ ਡਰਾਈਵਰ ਨੂੰ ਪਤਾ ਲੱਗਾ ਕਿ ਅੱਗੇ ਕੋਈ ਸੜਕ ਨਹੀਂ ਹੈ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਕਾਰ ਨਦੀ ਵਿਚ ਡਿੱਗ ਚੁੱਕੀ ਸੀ ਅਤੇ 3 ਜਣਿਆਂ ਦੀ ਮੌਤ ਹੋ ਗਈ ਸੀ।