ਰਾਜੋਆਣਾ ਦੀ ਰਹਿਮ ਅਪੀਲ ’ਤੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ

Share:

ਨਵੀਂ ਦਿੱਲੀ, 25 ਨਵੰਬਰ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀ.ਆਰ. ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀ.ਬੀ.ਆਈ. ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ। ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।

Leave a Reply

Your email address will not be published. Required fields are marked *