ਸੰਭਲ ਹਿੰਸਾ ‘ਤੇ ਗਰਮਾਈ ਸਿਆਸਤ, ਵਿਰੋਧੀ ਧਿਰ ਨੇ ਸਰਕਾਰ ‘ਤੇ ਲਾਏ ਦੋਸ਼
ਲਖਨਊ, 25 ਨਵੰਬਰ 2024 – ਸੰਭਲ ‘ਚ ਜਾਮਾ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਲਈ ਵਿਰੋਧੀ ਧਿਰ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਜ਼ਿਮਨੀ ਚੋਣਾਂ ‘ਚ ਵੋਟਾਂ ਦੀ ਲੁੱਟ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸੰਭਲ ‘ਚ ਹੰਗਾਮਾ ਕੀਤਾ ਹੈ। ਉਨ੍ਹਾਂ ਇੰਟਰਨੈੱਟ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਵੀਡੀਓ ਪੋਸਟ ਕਰ ਕੇ ਸੁਪਰੀਮ ਕੋਰਟ ਤੋਂ ਮਾਮਲੇ ਦਾ ਨੋਟਿਸ ਲੈਣ ਦੀ ਮੰਗ ਕੀਤੀ ਹੈ।
ਉਨ੍ਹਾਂ ਲਿਖਿਆ ਹੈ ਕਿ ਜਿਨ੍ਹਾਂ ਲੋਕਾਂ ਨੇ ਮੌਕੇ ‘ਤੇ ਹੀ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਨਾਅਰੇਬਾਜ਼ੀ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਗਏ ਸਨ, ਉਨ੍ਹਾਂ ਵਿਰੁੱਧ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਬਾਰ ਐਸੋਸੀਏਸ਼ਨ ਵੀ ਅਨੁਸ਼ਾਸਨੀ ਕਾਰਵਾਈ ਕਰਨੀ ਬਸਪਾ ਪ੍ਰਧਾਨ ਮਾਇਆਵਤੀ ਨੇ ਸੰਭਲ ‘ਚ ਹੋਏ ਹੰਗਾਮੇ ‘ਤੇ ਕਿਹਾ ਕਿ ਸਰਵੇ ਦੌਰਾਨ ਜੋ ਹੋਇਆ ਉਸ ਲਈ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।
ਸੰਭਲ ਵਿੱਚ ਦੋਵਾਂ ਧਿਰਾਂ ਨੂੰ ਨਾਲ ਲੈ ਕੇ ਇਹ ਕੰਮ ਸ਼ਾਂਤੀਪੂਰਵਕ ਢੰਗ ਨਾਲ ਕੀਤਾ ਜਾਣਾ ਚਾਹੀਦਾ ਸੀ, ਜੋ ਨਹੀਂ ਕੀਤਾ ਗਿਆ। ਉਨ੍ਹਾਂ ਨੇ ਸੰਭਲ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਕਾਂਗਰਸ ਨੇ ਸੂਬਾ ਸਰਕਾਰ ‘ਤੇ ਲਾਇਆ ਦੋਸ਼
ਕਾਂਗਰਸ ਦੇ ਸੂਬਾ ਪ੍ਰਧਾਨ ਅਜੈ ਰਾਏ ਨੇ ਸੰਭਲ ਕਾਂਡ ‘ਤੇ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਫੈਲਾ ਰਹੀ ਹੈ। ਸੰਭਲ ਦੀ ਜਾਮਾ ਮਸਜਿਦ ਵਿੱਚ ਜਾਣਬੁੱਝ ਸਰਵੇਖਣ ਲਈ ਟੀਮ ਭੇਜੀ ਗਈ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਤੇ ਨਫ਼ਰਤ ਫੈਲੇ।
ਸੂਬੇ ਵਿੱਚ ਹਿੰਸਾ ਦੀਆਂ ਘਟਨਾਵਾਂ ਦਿਨੋਂ- ਦਿਨ ਵੱਧ ਰਹੀਆਂ ਹਨ। ਜਦੋਂ ਸੂਬੇ ਦੇ ਮੁੱਖ ਮੰਤਰੀ ਖੁਦ ਹੀ ਬਟੇਗੇ ਤਾਂ ਕਟੇਗੇ ਅਜਿਹੇ ਬਿਆਨ ਦੇ ਰਹੇ ਹਨ ਤਾਂ ਫਿਰ ਸੂਬੇ ‘ਚ ਸ਼ਾਂਤੀ ਦਾ ਮਾਹੌਲ ਕਿਵੇਂ ਰਹਿ ਸਕਦਾ ਹੈ, ਇਹ ਪੂਰੀ ਤਰੀਕੇ ਨਾਲ ਯੋਜਨਾਬੱਧ ਘਟਨਾ ਹੈ। ਉਸ ਨੇ ਪੁਲਿਸ ਦੇ ਰਵੱਈਏ ’ਤੇ ਸਵਾਲ ਉਠਾਉਂਦਿਆਂ ਤੇ ਘਟਨਾ ਦੀ ਜਾਂਚ ਕਰ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਸੰਭਲ ਕਾਂਡ ਦੇ ਸੰਦਰਭ ‘ਚ ਸਮਾਜਵਾਦੀ ਪਾਰਟੀ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਉਸ ਦਾ ਨਿਆਂਪਾਲਿਕਾ ‘ਤੇ ਕੋਈ ਭਰੋਸਾ ਨਹੀਂ ਹੈ। ਉਸ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ’ਤੇ ਏ.ਐਸ.ਆਈ ਦੀ ਟੀਮ ਮਸਜਿਦ ਵਿੱਚ ਸਰਵੇ ਕਰਨ ਗਈ ਸੀ। ਸਪਾ ਨੂੰ ਨਾ ਤਾਂ ਚੋਣ ਕਮਿਸ਼ਨ ਤੇ ਨਾ ਹੀ ਸੰਵਿਧਾਨਕ ਸੰਸਥਾਵਾਂ ‘ਤੇ ਭਰੋਸਾ ਹੈ। ਸੰਭਲ ਦੀਆਂ ਘਟਨਾਵਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਸ ਨੂੰ ਨਿਆਂਪਾਲਿਕਾ ‘ਤੇ ਵੀ ਭਰੋਸਾ ਨਹੀਂ ਹੈ।
ਉਚੇਰੀ ਸਿੱਖਿਆ ਮੰਤਰੀ ਯੋਗੇਂਦਰ ਉਪਾਧਿਆਏ ਨੇ ਕਿਹਾ ਕਿ ਅਦਾਲਤੀ ਹੁਕਮ ਨਾ ਮੰਨਣਾ ਅਪਰਾਧ ਹੈ। ਸੰਭਲ ‘ਚ ਪਥਰਾਅ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਦੇ ਕਾਰਜਕਾਲ ‘ਚ ਸਾਰਿਆਂ ਨੂੰ ਕਾਨੂੰਨ ਵਿਵਸਥਾ ਦੀ ਪਾਲਣਾ ਕਰਨੀ ਪਵੇਗੀ।