ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਜਲੰਧਰ, 25 ਨਵੰਬਰ 2024 – ਪੰਜਾਬੀ ਅਦਾਕਾਰ, ਮਾਡਲ ਅਤੇ ਗਾਇਕ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਦੀ ਮਾਨਯੋਗ ਅਦਾਲਤ ਵਲੋਂ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਕੁਲਦੀਪ ਖੁਰਾਣਾ ਦੇ ਉਪਰ ਗੁਰਾਇਆਂ ਪੁਲਿਸ ਥਾਣਾ ਵਿਚ ਲੱਗੇ ਨਾਇਬ ਤਹਿਸੀਲਦਾਰ ਨਾਲ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦਾ ਮੁਕੱਦਮਾ ਦਰਜ਼ ਕੀਤਾ ਗਿਆ ਗਿਆ ਸੀ, ਜਿਸ ’ਤੇ ਅੱਜ ਪੁਲਿਸ ਨੇ ਕੁਲਦੀਪ ਖੁਰਾਣਾ ਨੂੰ ਅਦਾਲਤ ਵਿਚ ਪੇਸ਼ ਕੀਤਾ ਸੀ। ਅਦਾਲਤ ਵਿਚ ਬਾਹਰ ਨਿਕਲੇ ਅਦਾਕਾਰਾ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਦੇ ਉਸ ਦੀ ਪਤਨੀ ਨਾਲ ਨਜ਼ਾਇਜ਼ ਸੰਬੰਧ ਹਨ, ਜਿਸ ਕਾਰਨ ਉਨ੍ਹਾਂ ਜਗਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਪਹਿਲਾਂ ਝਗੜਾ ਸ਼ੁਰੂ ਕੀਤਾ। ਇਸ ਸੰਬੰਧ ਵਿਚ ਜਦੋਂ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਮੇਰੇ ਦਫ਼ਤਰ ਕੋਲ ਇਨ੍ਹਾਂ ਦੀ ਰਿਹਾਇਸ਼ ਸੀ ਤਾਂ ਇਹ ਮੇਰੇ ਨਾਲ ਮਿਲਣਾ ਸ਼ੁਰੂ ਹੋ ਗਿਆ ਤਾਂ ਮੇਰੇ ਦਫ਼ਤਰ ਵਿਚ ਆ ਕੇ ਮੇਰੇ ਨਾਲ ਗਾਲੀ ਗਲੋਚ ਕੀਤਾ ਅਤੇ ਇਨ੍ਹਾਂ ਤੇ ਪੁਲਿਸ ਕਰਵਾਈ ਕੀਤੀ ਤਾਂ ਮੇਰੇ ਤੇ ਨਜ਼ਾਇਜ਼ ਸੰਬੰਧਾਂ ਦੇ ਗਲਤ ਇਲਜ਼ਾਮ ਲਾਇਆ ਜਾ ਰਿਹਾ ਹੈ।