ਬਠਿੰਡਾ : ਮੁਫ਼ਤ ਸਕਿਊਰਟੀ ਗਾਰਡ ਸਿਖਲਾਈ ਕੋਰਸ ਸ਼ੁਰੂ

Share:

ਬਠਿੰਡਾ, 26 ਨਵੰਬਰ 2024 – ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਊਰਟੀ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕੈਂਪ ਕਾਲਝਰਾਣੀ ਦੇ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਕੋਰਸ 1 ਦਸੰਬਰ 2024 ਤੋਂ 8 ਫਰਵਰੀ 2025 ਤੱਕ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਚਲਾਇਆ ਜਾਵੇਗਾ। ਇਹ ਟ੍ਰੇਨਿੰਗ ਕੋਰਸ ਕਰਨ ਵਾਸਤੇ ਉਮੀਦਵਾਰ ਨੇ 10ਵੀ, 12ਵੀ ਜਮਾਤ ਜਾਂ ਉੱਚ ਯੋਗਤਾ ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਉਮਰ 18 ਤੋਂ 25 ਸਾਲ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਕੋਰਸ ਦੀਆਂ ਕੁੱਲ 30 ਸੀਟਾਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਰਜਿਸਟ੍ਰੇਸ਼ਨ ਪਹਿਲ ਦੇ ਆਧਾਰ ’ਤੇ ਕਰਵਾਉਣ।

ਸਕਿਊਰਟੀ ਗਾਰਡ ਟ੍ਰੇਨਿੰਗ ਕੋਰਸ ਕਰਨ ਦੇ ਚਾਹਵਾਨ ਨੌਜਵਾਨ 27 ਨਵੰਬਰ 2024 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਵਿਖੇ ਦਸਵੀ, ਬਾਰਵੀ, ਉੱਚ ਯੋਗਤਾ ਦੇ ਸਰਟੀਫਿਕੇਟ ਤੇ ਆਧਾਰ ਕਾਰਡ ਦੀ ਫੋਟੋ ਕਾਪੀ ਅਤੇ 2 ਤਾਜਾ ਪਾਸਪੋਰਟ ਸਾਈਜ ਫੋਟੋਆਂ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ’ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਕਿਉਰਟੀ ਗਾਰਡ ਕੋਰਸ ਪੂਰਾ ਕਰਨ ਉਪਰੰਤ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਜੋ ਕਿ ਸਰਕਾਰੀ ਸੰਸਥਾ, ਅਰਧ-ਸਰਕਾਰੀ ਸੰਸਥਾ, ਵੱਡੀਆਂ ਇੰਡਸਟਰੀਜ਼ ਵਿੱਚ ਨੌਕਰੀ ਲੈਣ ਵਾਸਤੇ ਵੈਲਿਡ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰਸ ਪੂਰਾ ਹੋਣ ਉਪਰੰਤ ਵੱਖ-ਵੱਖ ਸਕਿਊਰਟੀ ਏਜੰਸੀਆਂ ਕੈਂਪ ਵਿਖੇ ਪਲੇਸਮੈਂਟ ਕੈਂਪ ਵੀ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਕੋਰਸ ਦੌਰਾਨ ਨੌਜਵਾਨਾਂ ਦੇ ਰਿਹਾਇਸ, ਖਾਣ-ਪੀਣ ਦਾ ਖਰਚ ਪੰਜਾਬ ਸਰਕਾਰ ਦਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਬੇਰੋਜਗਾਰ ਯੁਵਕਾਂ ਲਈ ਇਹ ਬਹੁਤ ਵਧੀਆ ਤੇ ਮਹੱਤਵਪੂਰਨ ਕੋਰਸ ਹੈ, ਨੌਜਵਾਨ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਚਾਹਵਾਨ ਨੌਜਵਾਨ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 93167-13000, 94638-31615 ’ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *