ਚਾਰ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਹੋਣਗੇ DGP Commendation Disc Award ਨਾਲ ਸਨਮਾਨਿਤ

ਮਲੇਰਕੋਟਲਾ, 27 ਨਵੰਬਰ 2024 – ਜ਼ਿਲ੍ਹਾ ਮਲੇਰਕੋਟਲਾ, ਸੰਗਰੂਰ, ਬਰਨਾਲਾ, ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਸਮੇਤ 18 ਅਧਿਕਾਰੀਆਂ ਨੂੰ ਡੀ.ਜੀ.ਪੀ. ਕੰਮੇਂਡੇਸ਼ਨ ਡਿਸਕ ਅਵਾਰਡ ਨਾਲ ਨਵਾਜ਼ਿਆ ਜਾਵੇਗਾ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਕ ਪੱਤਰ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਅਫ਼ਸਰਾਂ/ਅਧਿਕਾਰੀਆਂ ਨੂੰ ਆਪਣੇ ਫ਼ਰਜ਼ਾਂ ਨੂੰ ਪੂਰੇ ਜੋਸ਼, ਲਗਨ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਇਹ ਸਨਮਾਨ ਦਿੱਤਾ ਜਾਵੇਗਾ।
