ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ
ਮੋਗਾ, 27 ਨਵੰਬਰ 2024 – ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਦਿਹਾਂਤ ਹੋ ਗਿਆ ਹੈ ਉਨ੍ਹਾਂ ਨੇ ਅੱਜ ਤੜਕੇ 3 ਵਜੇ ਆਖਰੀ ਸਾਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਜੋਗਿੰਦਰ ਪਾਲ ਜੈਨ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2 ਵਜੇ ਗਾਂਧੀ ਰੋਡ ਸਥਿਤ ਸਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦਰਮਿਆਨ ਜੋਗਿੰਦਰ ਪਾਲ ਜੈਨ ਦੇ ਬੇਟੇ ਸਾਬਕਾ ਮੇਅਰ ਨਗਰ ਨਿਗਮ ਮੋਗਾ ਅਕਿਸ਼ਤ ਜੈਨ ਨੇ ਬੀਜੇਪੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਸੀ ਪਰ ਜੋਗਿੰਦਰ ਪਾਲ ਜੈਨ 2 ਵਾਰ ਕਾਂਗਰਸ ਪਾਰਟੀ ਤੋਂ ਅਤੇ 1 ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹੇ ਹਨ।